ਪਠਾਨਕੋਟ: ਕੋਰੋਨਾ ਕਾਲ ਦੇ ਦੌਰਾਨ ਜਿੱਥੇ ਕਿ ਦੇਸ਼ ਦੇ ਵਿਚ ਲਾਕਡਾਊਨ ਲਗਾਇਆ ਗਿਆ ਅਤੇ ਜ਼ਿਆਦਾਤਰ ਸੂਬਿਆਂ ਨੇ ਆਪਣੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਅਤੇ ਜਿੱਦਾਂ-ਜਿੱਦਾਂ ਲਾਕਡਾਊਨ ਖੁੱਲ੍ਹਿਆ ਸੂਬਿਆਂ ਨੇ ਆਪਣੀਆਂ ਸਰਹੱਦਾਂ ਵੀ ਖੋਲ੍ਹਣੀਆਂ ਸ਼ੁਰੂ ਕਰ ਦਿੱਤੀਆਂ ਪਰ ਜੰਮੂ ਕਸ਼ਮੀਰ ਦੇ ਵਿੱਚ ਅਜੇ ਵੀ ਉਸੇ ਤਰ੍ਹਾਂ ਹੀ ਸਰਹੱਦ ਸੀਲ ਹੈ।
ਚਾਹੇ ਪੰਜਾਬ ਦੇ ਵਿੱਚ ਦਾਖ਼ਲ ਹੋਣ ਦੇ ਲਈ ਕੋਵਿਡ ਟੈਸਟ ਦੀ ਜ਼ਰੂਰਤ ਨਹੀਂ ਪਰ ਜੰਮੂ ਕਸ਼ਮੀਰ ਦੇ ਵਿੱਚ ਦਾਖ਼ਲ ਹੋਣ ਦੇ ਲਈ ਪਹਿਲਾਂ ਕੋਵਿਡ ਰਿਪੋਰਟ ਨੈਗੇਟਿਵ ਹੋਣਾ ਜ਼ਰੂਰੀ ਹੈ। ਜੇਕਰ ਤੁਹਾਡੀ ਕੋਵਿਡ ਰਿਪੋਰਟ ਨੈਗੇਟਿਵ ਹੈ ਤਾਂ ਹੀ ਤੁਸੀਂ ਜੰਮੂ ਕਸ਼ਮੀਰ ਦੇ ਵਿੱਚ ਦਾਖ਼ਲ ਹੋ ਸਕਦੇ ਹੋ ਨਹੀਂ ਤਾਂ ਕੋਵਿਡ ਟੈਸਟ ਕਰਵਾਉਣ ਤੇ ਹੀ ਅੱਗੇ ਜਾਣ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਅਤੇ ਸ਼ਰਧਾਲੂਆਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਬਾਰੇ ਜਦੋਂ ਜੰਮੂ ਕਸ਼ਮੀਰ ਜਾਣ ਵਾਲੇ ਲੋਕਾਂ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੋਵਿਡ ਟੈਸਟ ਕਰਵਾਉਣਾ ਜ਼ਰੂਰੀ ਹੈ ਜਿਸ ਤੋਂ ਬਾਅਦ ਹੀ ਜੰਮੂ ਕਸ਼ਮੀਰ ਦੇ ਵਿੱਚ ਜਾਣ ਦਿੱਤਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਨੂੰ ਖਾਸੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰੇਸ਼ਾਨ ਲੋਕਾਂ ਨੇ ਦੱਸਿਆ ਕਿ ਕਈ ਘੰਟੇ ਲਾਈਨਾਂ ਵਿਚ ਲੱਗਣਾ ਪੈ ਰਿਹਾ ਹੈ ਜਿਸ ਕਰਕੇ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਿਰ ਸਾਹਿਬ ਸੁਰੰਗ ਮਾਮਲੇ ਦਾ ਸੱਚ ਆਇਆ ਸਾਹਮਣੇ ! ਕੀ ਹੁਣ ਨਿਕਲੇਗਾ ਇਸ ਮਸਲੇ ਦਾ ਹੱਲ ?