ਪਠਾਨਕੋਟ: ਸੂਬੇ ਵਿੱਚ ਅਪਾਧਿਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਠਾਨਕੋਟ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦੋ ਨੌਜਵਾਨਾਂ ਨੇ ਇੱਕ ਨੌਜਵਾਨ ਬੇਰਹਿਮੀ ਨਾਲ ਕਤਲ ਕੀਤਾ ਹੈ। ਨੌਜਵਾਨ ਦਾ ਗੰਢਾਸੇ ਨਾਲ ਵੱਢ ਕੇ ਕਤਲ ਕੀਤਾ ਗਿਆ। ਕਤਲ ਦੀ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਜ਼ਿਲ੍ਹੇ ਦੇ ਹਲਕਾ ਅਬਰੋਲ ਨਗਰ ਦੀ ਘਟਨਾ ਦੱਸੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਇਸ ਪਿੱਛੇ ਗੁਆਂਢ ਵਿੱਚ ਰਹਿੰਦੇ ਕੁਝ ਨੌਜਵਾਨਾਂ ਕਤਲ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਦੱਸਿਆ ਕਿ ਕਤਲ ਪੁਰਾਣੀ ਰੰਜਿਸ਼ ਦੇ ਤਹਿਤ ਕੀਤਾ ਗਿਆ ਹੈ। ਪੀੜਤ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਗੁਰਦੀਪ ਨਾਮ ਦੇ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਮਿਲਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦਾ ਕਤਲ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਪੁਰਾਣੀ ਰੰਜਿਸ਼ ਸਬੰਧੀ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੀਪ ਦੇ ਪਰਿਵਾਰ ਵੱਲੋਂ ਪਸ਼ੂ ਪੀੜਤ ਦੇ ਘਰ ਸਾਹਮਣੇ ਦੀ ਲੰਘਾਏ ਜਾਂਦੇ ਸਨ ਅਤੇ ਉਨ੍ਹਾਂ ਦੇ ਪਸ਼ੂਆਂ ਵੱਲੋਂ ਉਨ੍ਹਾਂ ਦੇ ਘਰ ਅੱਗੇ ਗੋਹਾ ਕੀਤਾ ਜਾਂਦਾ ਸੀ ਜਿਸ ਦੇ ਚੱਲਦੇ ਹੀ ਦੋਵਾਂ ਪਰਿਵਾਰਾਂ ਵਿੱਚ ਤਕਰਾਰ ਹੋ ਗਈ ਸੀ ਜਿਸ ਤੋਂ ਬਾਅਦ ਪੰਚਾਇਤ ਨੇ ਦੋਵਾਂ ਪਰਿਵਾਰਾਂ ਵਿਚਾਲੇ ਸਮਝੌਤਾ ਕਰਵਾਇਆ ਸੀ।
ਪੀੜਤ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਗੁਰਦੀਪ ਨਾਮ ਦਾ ਸ਼ਖ਼ਸ ਕਤਲ ਤੋਂ ਪਹਿਲਾਂ ਇਹ ਕਹਿੰਦਾ ਹੁੰਦਾ ਸੀ ਕਿ ਉਹ ਇੰਨ੍ਹਾਂ ਦੇ ਨੌਜਵਾਨ ਦਾ ਕਤਲ ਕਰੇਗਾ ਜਿਸ ਦੇ ਚੱਲਦੇ ਹੀ ਉਸ ਵੱਲੋਂ ਕਤਲ ਕੀਤਾ ਗਿਆ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਓਧਰ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਪਰ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਸੀਸੀਟੀਵੀ ਫੁਟੇਜ਼ ਦੇ ਆਧਾਰ ਉੱਪਰ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਰਸ ਨੇ ਹਸਪਤਾਲ ’ਚ ਫਾਹਾ ਲੈਕੇ ਕੀਤੀ ਖੁਦਕੁਸ਼ੀ