ਪਠਾਨਕੋਟ : ਪਠਾਨਕੋਟ ਦੇ ਨੌਜਵਾਨਾਂ ਨੇ ਆਏ ਦਿਨ ਨਸ਼ੇ ਦੀ ਵਿਕਰੀ ਅਤੇ ਇਸ ਨਾਲ ਹੋ ਰਹੀ ਮੌਤਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਿਮਾਚਲ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਰੋਸ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਵੱਲੋਂ ਸੂਬਾ ਸਰਕਾਰ ਅਤੇ ਹਿਮਾਚਲ ਸਰਕਾਰ ਦਾ ਪੁਤਲਾ ਫੂਕੇ ਗਏ। ਇਸ ਦੌਰਾਨ ਉਨ੍ਹਾਂ ਨੇ ਦੋਹਾਂ ਸੂਬਿਆਂ ਦੀ ਸਰਕਾਰਾਂ ਵਿਰੁੱਧ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਨੌਜਵਾਨਾਂ ਨੇ ਬੀਤੇ ਦਿਨੀਂ ਹਿਮਾਚਲ ਦੇ ਕਾਂਗੜਾ ਸੂਬੇ ਚ ਪੈਂਦੇ ਪਿੰਡ ਭਦਰੋਹਾ ਵਿਖੇ ਨਸ਼ੇ ਦੀ ਓਵਰਡੋਜ ਕਾਰਨ ਹੋਈ ਮੌਤ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ।