ETV Bharat / state

ਨੌਜਵਾਨਾਂ ਦਾ ਮੌਤ ਨੂੰ ਸੱਦਾ, ਸ਼ਰੇਆਮ ਨਹਿਰ 'ਚ ਲਾ ਰਹੇ ਡੁਬਕੀਆਂ

author img

By

Published : Jul 20, 2020, 6:16 PM IST

ਪਠਾਨਕੋਟ ਦੇ ਸੁਜਾਨਪੁਰ ਦੇ ਇੱਕ ਪਿੰਡ ਦੇ ਨੇੜਿਓਂ ਲੰਘਦੀ ਨਹਿਰ ਵਿੱਚ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿੱਚ ਨਹਾਅ ਕੇ ਆਪਣੀ ਜਾਨ ਜੋਖ਼ਿਮ ਵਿੱਚ ਪਾ ਰਹੇ ਹਨ। ਸਥਾਨਕ ਵਾਸੀਆਂ ਦੀ ਪ੍ਰਸ਼ਾਸਨ ਨੂੰ ਮੰਗ ਹੈ ਕਿ ਉਹ ਇਥੇ ਸਖ਼ਤੀ ਵਰਤੇ।

ਨੌਜਵਾਨਾਂ ਦਾ ਮੌਤ ਨੂੰ ਸੱਦਾ, ਸ਼ਰੇਆਮ ਨਹਿਰ ਦੇ ਤੇਜ਼ ਵਹਾਅ 'ਚ ਲਾ ਰਹੇ ਡੁੱਬਕੀਆਂ

ਪਠਾਨਕੋਟ: ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਦੌਰਾਨ ਲੋਕਾਂ ਨੂੰ ਘੱਟ ਹੀ ਘਰੋਂ ਬਾਹਰ ਨਿਕਲਣ ਦੇ ਲਈ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

ਉੱਥੇ ਪੰਜਾਬ ਦੇ ਵਿੱਚ ਗਰਮੀ ਦੇ ਚੱਲਦਿਆਂ ਕਈ ਇਲਾਕਿਆਂ ਵਿੱਚ ਨੌਜਵਾਨਾਂ ਦੇ ਨਹਿਰਾਂ ਵਿੱਚ ਨਹਾਉਣ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੇ ਖ਼ਾਸ ਹਦਾਇਤਾਂ ਜਾਰੀ ਕੀਤੀਆਂ ਸਨ।

ਪਰ ਇਸ ਦੇ ਬਾਵਜੂਦ ਵੀ ਕੁੱਝ ਨੌਜਵਾਨਾਂ ਵੱਲੋਂ ਪ੍ਰਸ਼ਾਸਨ ਦੇ ਇਨ੍ਹਾਂ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਪਠਾਨਕੋਟ ਦੇ ਸੁਜਾਨਪੁਰ ਦਾ ਸਾਹਮਣੇ ਆਇਆ ਹੈ।

ਤੁਸੀਂ ਦੇਖ ਸਕਦੇ ਹੋ ਕਿ ਸੁਜਾਨਪੁਰ ਦੇ ਅਧੀਨ ਪੈਂਦੇ ਇੱਕ ਪਿੰਡ ਦੇ ਨੇੜਿਓਂ ਲੰਘਦੀ ਨਹਿਰ ਵਿੱਚ ਨੌਜਵਾਨ ਕਿਵੇਂ ਨਹਿਰ ਦੇ ਤੇਜ਼ ਵਹਾਅ ਵਿੱਚ ਛਾਲਾਂ ਮਾਰ-ਮਾਰ ਕੇ ਨਹਾਅ ਰਹੇ ਹਨ।

ਇਲਾਕਾ ਵਾਸੀਆਂ ਨੇ ਦੱਸਿਆ ਕਿ ਉਹ ਕਈ ਵਾਰ ਇਨ੍ਹਾਂ ਨੌਜਵਾਨਾਂ ਨੂੰ ਰੋਕ ਚੁੱਕੇ ਹਨ, ਪਰ ਉਨ੍ਹਾਂ ਦੀ ਸਿਹਤ ਉੱਤੇ ਕੋਈ ਵੀ ਅਸਰ ਨਹੀਂ ਪੈਂਦਾ। ਸਗੋਂ ਇਹ ਨੌਜਵਾਨਾਂ ਦਾ ਤਾਂ ਕੁੱਝ ਨਹੀਂ ਜਾਣਾ, ਪਰ ਬਾਅਦ ਵਿੱਚ ਔਖਾ ਤਾਂ ਇਨ੍ਹਾਂ ਦੇ ਮਾਪਿਆਂ ਨੂੰ ਹੀ ਹੋਣਾ ਹੈ।

ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਇਸ ਇਲਾਕੇ ਵਿੱਚ ਨੌਜਵਾਨਾਂ ਦੇ ਨਹਿਰ ਉੱਤੇ ਨਹਾਉਣ ਨੂੰ ਲੈ ਕੇ ਸਖ਼ਤੀ ਵਰਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.