ETV Bharat / state

ਵੋਕੇਸ਼ਨਲ ਅਧਿਆਪਕਾਂ ਦੀ ਸਰਕਾਰ ਨੂੰ ਚਿਤਾਵਨੀ ਜੇ 22 ਨੂੰ ਹੱਲ ਨਾ ਨਿਕਲਿਆ ਤਾਂ ਮੋਤੀ ਮਹਿਲ ਦਾ ਕਰਾਗੇ ਘਿਰਾਓ - ਸਰਕਾਰ ਨੂੰ ਵੱਡੀ ਚਿਤਾਵਨੀ

NSQF ਵੋਕੇਸ਼ਨਲ ਅਧਿਆਪਕਾਂ(Vocational teachers) ਨੇ ਆਪਣੀਆਂ ਮੰਗਾਂ ਨੂੰ ਲੈਕੇ ਕੈਪਟਨ ਸਰਕਾਰ(Captain Sarkar) ਨੂੰ ਚਿਤਾਵਨੀ ਦਿੱਤੀ ਹੈ ਕਿ ਜੇ 22 ਜੂਨ ਨੂੰ ਹੋਣ ਵਾਲੀ ਮੀਟਿੰਗ ਦੇ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਉਨ੍ਹਾਂ ਵੱਲੋਂ ਮੋਤੀ ਮਹਿਲਾ(Moti Mahal) ਦਾ ਘਿਰਾਓ ਕੀਤਾ ਜਾਵੇਗਾ।

ਵੋਕੇਸ਼ਨਲ ਅਧਿਆਪਕਾਂ ਦੀ ਸਰਕਾਰ ਨੂੰ ਚਿਤਾਵਨੀ
ਵੋਕੇਸ਼ਨਲ ਅਧਿਆਪਕਾਂ ਦੀ ਸਰਕਾਰ ਨੂੰ ਚਿਤਾਵਨੀ
author img

By

Published : Jun 20, 2021, 10:26 PM IST

ਪਟਿਆਲਾ:ਪਿਛਲੇ 11 ਦਿਨਾਂ ਤੋ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਆਪਣੀਆ ਮੰਗਾਂ ਨੂੰ ਲੈ ਕੇ ਪੱਕੇ ਧਰਨੇ ਤੇ ਬੈਠੇ NSQF ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਸਰਕਾਰ ਨੂੰ ਵੱਡੀ ਚਿਤਾਵਨੀ ਦਿੱਤੀ ਗਈ ਹੈ।
ਇਸ ਮੌਕੇ ਯੂਨੀਅਨ ਸੂਬਾ ਪ੍ਰਧਾਨ ਰਾਇ ਨੇ ਪ੍ਰੈਸ ਕਾਨਫਰੰਸ ਵਿਚ ਸਰਕਾਰ ਦੀਆਂ ਇਨ੍ਹਾਂ NSQF ਅਧਿਆਪਕਾਂ ਪ੍ਰਤੀ ਮਾੜੀਆਂ ਨੀਤੀਆਂ ਅਤੇ ਕੰਪਨੀਆਂ ਦੁਆਰਾ ਕਰਵਾਏ ਜਾ ਰਹੇ ਆਰਥਿਕ ਅਤੇ ਮਾਨਸਿਕ ਸੋਸ਼ਣ ਦੀ ਘੋਰ ਨਿੰਦਾ ਕੀਤੀ।

ਉਨ੍ਹਾਂ ਦੱਸਿਆ ਕੀ ਪੰਜਾਬ ਸਰਕਾਰ ਪਿਛਲੇ ਸੱਤਾਂ ਸਾਲਾਂ ਤੋਂ ਇਨ੍ਹਾਂ ਅਧਿਆਪਕਾਂ ਨੂੰ ਕੰਪਨੀਆਂ ਦੇ ਲੇਬਲ ਅਧੀਨ ਭਰਤੀ ਕਰ ਤਹਿ ਤਨਖਾਹ 17000 ਦੱਸ ਕੇ 6-7 ਹਜ਼ਾਰ ਮਹੀਨਾਵਾਰ ਕਟੌਤੀ ਕਰ ਰਹੀ ਹੈ।ਉਸਨੇ ਦੱਸਿਆ ਕਿ ਇੱਥੇ ਹੀ ਨਹੀਂ ਬਲਕਿ ਹਰ ਵਾਰ ਖ਼ਜ਼ਾਨਾ ਖ਼ਾਲੀ ਦਾ ਹਵਾਲਾ ਦੇਣ ਵਾਲੀ ਸਰਕਾਰ ਪਿਛਲੇ 7 ਸਾਲਾਂ ਤੋਂ ਇਨ੍ਹਾਂ ਕੰਪਨੀਆਂ ਨੂੰ 42 ਤੋ 45 ਕਰੋੜ ਰੁਪਏ ਅਦਾ ਕਰ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਬੋਰਡ ਵਿਚ 955 ਸਰਕਾਰੀ ਸਕੂਲਾਂ ਵਿਚ ਕਿੱਤਾ ਮੁਖੀ ਕੋਰਸ 1910 ਅਧਿਆਪਕਾਂ ਦੁਆਰਾ ਬੜੇ ਜੀ ਤਨਦੇਹੀ ਨਾਲ ਕਰਵਾਏ ਜਾ ਰਹੇ ਹਨ ਸਿੱਟੇ ਵਜੋਂ ਸੈਂਕੜੇ ਹੀ ਵਿਦਿਆਰਥੀ ਸਵੈ ਰੋਜ਼ਗਾਰ, ਮਲਟੀਨੈਸ਼ਨਲ ਕੰਪਨੀਆਂ ਵਿਚ ਬਹੁਤ ਹੀ ਚੰਗੀ ਤਨਖਾਹ ਤੇ ਨੌਕਰੀਆਂ ਕਰ ਰਹੇ ਹਨ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਇਹ ਅੰਕੜਿਆਂ ਨੂੰ ਘਰ ਘਰ ਨੌਕਰੀ ਵਿਚ ਸ਼ਾਮਿਲ ਕਰ ਵਾਹ ਵਾਹ ਖਟ ਰਹੀ ਹੈ, ਪਰ ਜਿਨ੍ਹਾਂ ਬਦੌਲਤ ਇਹ ਸੰਭਵ ਹੋ ਰਿਹਾ ਹੈ ਉਨ੍ਹਾਂ ਨੂੰ ਭੀਖ ਮੰਗ ਕੇ ਸਰਕਾਰੀ ਖਜਾਨੇ ਭਰਨ, ਆਪਣੇ ਖੂਨ ਨਾਲ ਸਰਕਾਰ ਨੂੰ ਦੁਹਾਈ ਪੱਤਰ ਭੇਜਣ,ਬੂਟ ਪਾਲਿਸ਼ਾਂ , ਅਰਥੀ ਫੂਕ ਮੁਜ਼ਾਹਰੇ,ਰੋਸ ਰੈਲੀਆਂ ਕਰਨ ਅਤੇ ਨਿੱਤ ਰੋਜ ਸੜਕਾਂ ਤੇ ਰਾਤਾਂ ਕੱਟਣ ਨੂੰ ਮਜ਼ਬੂਰ ਹੋਣਾ ਪੈ ਰਿਹਾ ਹੈ।

ਅਧਿਆਪਕਾਂ ਨੇ ਕਿਹਾ ਹੈ ਕਿ ਜੇਕਰ 22 ਜੂਨ ਨੂੰ ਹੋਣ ਵਾਲੀ ਮੀਟਿੰਗ ਦੇ ਵਿੱਚ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਨਿਕਲਿਆ ਤਾਂ ਮਿਤੀ 23 ਜੂਨ ਨੂੰ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਪਰਿਵਾਰਾਂ ਸਮੇਤ ਭਾਰੀ ਇਕੱਠ ਕਰ ਮੋਤੀ ਮਹਿਲ ਦਾ ਘਿਰਾਓ ਕਰਨਗੇ।

ਇਹ ਵੀ ਪੜ੍ਹੋ:Agricultural Law: ਕਿਸਾਨਾਂ ਨੇ ਉਦਘਾਟਨ ਕਰਨ ਆਏ ਵਿਧਾਇਕ ਮਾਨਸ਼ਾਹੀਆ ਦਾ ਕੀਤਾ ਵਿਰੋਧ

ETV Bharat Logo

Copyright © 2025 Ushodaya Enterprises Pvt. Ltd., All Rights Reserved.