ਪਟਿਆਲਾ: ਪਿਛਲੇ ਦਿਨੀਂ ਅਕਾਲ ਅਕੈਡਮੀ ਬਲਬੇੜਾ (Akal Academy Balbera) ਦੇ ਬਾਹਰ ਖੜੀ ਕਾਰ ‘ਚੋਂ ਲੁੱਟੇ 8 ਲੱਖ 25 ਹਜ਼ਾਰ ਦੀ ਰਕਮ ਸਮੇਂ ਪੁਲਿਸ ਨੇ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ (arrested) ਕਰ ਲਿਆ ਹੈ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ 8 ਦਸੰਬਰ 2021 ਇਸ ਘਟਨਾ ਨੂੰ ਤਿੰਨ ਕਾਰ ਸਵਾਰ ਲੋਕਾਂ ਵੱਲੋਂ ਅੰਜਾਮ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੇਸ ਦੀ ਡੂੰਘਾਈ ਨਾਲ ਕੀਤੀ ਗਈ ਤਫ਼ਤੀਸ਼ ਦੌਰਾਨ ਕੁੱਝ ਅਹਿਮ ਸਬੂਤ ਹੱਥ ਲੱਗੇ ਹਨ, ਕਿ ਇਹ ਵਾਰਦਾਤ ਮੁੱਦਈ ਦੀ ਮਾਸੀ ਦੀ ਲੜਕੀ ਅਮਰਜੀਤ ਕੌਰ ਨੇ ਹੀ ਕਰਵਾਈ ਹੈ। ਪੁਲਿਸ (Police) ਮੁਤਾਬਕ ਅਮਰਜੀਤ ਕੌਰ ਨੇ ਆਪਣੇ ਤਿੰਨ ਪੁਰਸ਼ ਸਾਥੀਆ ਨਾਲ ਮਿਲ ਕੇ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਪੀੜਤ ਵਿਅਕਤੀ ਦੇ ਬਿਆਨ ਮੁਤਾਬਕ ਉਸ ਨੇ ਆਪਣੀ ਭੈਣ ਪਰਵਿੰਦਰ ਕੌਰ ਦੇ ਵਿਆਹ ਲਈ 8 ਲੱਖ 25 ਹਜ਼ਾਰ ਰੁਪਏ ਪਿੰਡ ਅਗੌਦ ਵਿਖੇ ਰਹਿੰਦੇ ਆਪਣੇ ਇੱਕ ਰਿਸ਼ਤੇਦਾਰ ਤੋਂ ਲਏ ਹੋਏ ਸੀ, ਇਨ੍ਹਾਂ ਪੈਸਿਆਂ ਨੂੰ ਵਾਪਸ ਕਰਨ ਲਈ ਆਪਣੀ ਮਾਸੀ ਦੀ ਲੜਕੀ ਅਮਰਜੀਤ ਕੌਰ ਨਾਲ ਅਗੌਧ ਜਾ ਰਿਹਾ ਸੀ। ਤਾਂ ਅਮਰਜੀਤ ਕੌਰ ਦੀ ਲੜਕੀ ਗੁਰਨੂਰ ਕੌਰ ਜੋ ਕਿ ਅਕਾਲ ਅਕੈਡਮੀ ਬਲਬੇੜਾ (Akal Academy Balbera) ਵਿਖੇ ਪੜ੍ਹਦੀ ਹੈ, ਜੋ ਰਸਤੇ ਵਿੱਚ ਅਮਰਜੀਤ ਕੌਰ ਨੇ ਆਪਣੀ ਲੜਕੀ ਦੀ ਫ਼ੀਸ ਭਰਨ ਲਈ ਮੁੱਦਈ ਮਲਕੀਤ ਸਿੰਘ ਨੂੰ ਅਕਾਲ ਅਕੈਡਮੀ ਬਲਬੇੜਾ ਵਿਖੇ ਜਾਣ ਲਈ ਕਿਹਾ ਤਾਂ ਇਹ ਦੋਵੇਂ ਕਾਰ ਨੂੰ ਅਕਾਲ ਅਕੈਡਮੀ (Akal Academy Balbera) ਦੇ ਬਾਹਰ ਪਾਰਕ ਕਰਕੇ ਫ਼ੀਸ ਭਰਨ ਲਈ ਸਕੂਲ (School) ਦੇ ਅੰਦਰ ਚਲੇ ਗਏ, ਇਸੇ ਦਰਮਿਆਨ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਮੁੱਦਈ ਦੀ ਗੱਡੀ ਵਿੱਚੋਂ 8 ਲੱਖ 25 ਹਜ਼ਾਰ ਰੁਪਏ ਦੀ ਲੁੱਟ ਕਰਕੇ ਮੌਕੇ ਤੋਂ ਫਰਾਰ ਹੋ ਗਏ ਸਨ।
ਐੱਸ.ਐੱਸ.ਪੀ. (SSP) ਨੇ ਦੱਸਿਆ ਕਿ 21 ਦਸੰਬਰ 2021 ਨੂੰ ਦੋਸ਼ੀ ਗੁਰਜੀਤ ਸਿੰਘ, ਲਖਦੀਪ ਸਿੰਘ ਅਤੇ ਅਮਰਜੀਤ ਕੌਰ ਨੂੰ ਬਲਬੇੜਾ ਦੇ ਨੇੜੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਪਾਸੋਂ 6 ਲੱਖ 40 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ ਅਤੇ ਗੁਰਜੀਤ ਸਿੰਘ ਪਾਸੋਂ ਇੱਕ ਏਅਰ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ‘ਤੇ ਪਹਿਲਾਂ ਵੀ ਕਈ ਲੁੱਟ-ਖੋਹ ਦੇ ਮਾਮਲੇ ਦਰਜ ਹਨ। ਪੁਲਿਸ (Police) ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ:Cyber Crime: ਪਿਤਾ ਦੇ ਇਲਾਜ ਲਈ ਮੰਗਵਾਏ ਟੀਕੇ, ਵੱਜੀ 3.65 ਲੱਖ ਦੀ ਠੱਗੀ