ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਬਾਰੇ ਗੱਲਬਾਤ ਕੀਤੀ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਵਿਦਿਆਰਥੀ ਨੇ ਕਿਹਾ ਕਿ ਸਰਕਾਰ ਨੇ ਵਿਦਿਆਰਥੀਆਂ ਬਾਰੇ ਕੁੱਝ ਵੀ ਨਹੀਂ ਕੀਤਾ ਹੈ ਅਤੇ ਨਾ ਹੀ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਹੋਇਆ ਹੈ।
ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨੇ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਹਾ ਲੜਕੀਆਂ ਦੀ ਸੁਰੱਖਿਆ ਲਈ ਵੀ ਕੁੱਝ ਖ਼ਾਸ ਨਹੀਂ ਹੋਇਆ ਹੈ। ਉਸ ਨੇ ਕਿਹਾ ਕਿ ਪਿਛਲੇ ਸਾਲ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਬਾਰੇ ਦੱਸਿਆ ਕਿਹਾ ਕਿ ਲੜਕੀਆਂ ਯੂਨੀਵਰਸਿਟੀ ਵਿੱਚ ਵੀ ਸੁਰੱਖਿਅਤ ਨਹੀਂ ਹਨ।
ਇਹ ਵੀ ਪੜ੍ਹੋ : ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ - ਭਾਗ 8
ਵਿਦਿਆਰਥੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚੋਣ ਮੈਨੀਫ਼ੈਸਟੋ ਵਿੱਚ ਲੜਕੀਆਂ ਦੀ ਸਿੱਖਿਆ ਮੁਫ਼ਤ ਕੀਤੀ ਜਾਵੇਗੀ, ਜੋ ਕਿ ਹਾਲੇ ਤੱਕ ਵੀ ਪੂਰਾ ਨਹੀਂ ਹੋਇਆ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਇੱਕ ਹੋਰ ਵਿਦਿਆਰਥੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੀ ਪਿਛਲੇ 70 ਸਾਲਾਂ ਦੇ ਇਤਿਹਾਸ ਨੂੰ ਹੀ ਦੁਹਰਾ ਰਹੀ ਹੈ, ਜੋ ਕਿ ਬਾਕੀ ਲੀਡਰਾਂ ਵਾਂਗ ਕੈਪਟਨ ਸਰਕਾਰ ਨੇ ਲੋਕਾਂ ਨੂੰ ਉੱਲੂ ਬਣਾਇਆ ਹੈ।