ETV Bharat / state

ਪਟਿਆਲਾ: ਪੁਲਿਸ 'ਤੇ ਹਮਲੇ ਦੇ ਮਾਮਲੇ 'ਚ ਇੱਕ ਮਹਿਲਾ ਸਮੇਤ 4 ਰਿਹਾਅ

ਪਟਿਆਲਾ ਪੁਲਿਸ ਨੇ ਸਨੌਰ ਰੋਡ ਸਥਿਤ ਸਬਜ਼ੀ ਮੰਡੀ ਵਿਖੇ ਪੁਲਿਸ ਪਾਰਟੀ ਉਪਰ ਕੀਤੇ ਜਾਨਲੇਵਾ ਹਮਲੇ ਦੇ ਮਾਮਲੇ ‘ਚ ਮਾਨਵਤਾ ਪੱਖੀ ਰਵੱਈਆ ਅਪਣਾਉਂਦਿਆਂ ਇੱਕ ਮਹਿਲਾ ਸਮੇਤ 4 ਜਣਿਆਂ ਨੂੰ ਅਦਾਲਤ ਵਿੱਚੋਂ ਰਿਹਾਅ ਕਰਵਾਇਆ ਹੈ।

ਐਸਐਸਪੀ ਮਨਦੀਪ ਸਿੰਘ ਸਿੱਧੂ
ਐਸਐਸਪੀ ਮਨਦੀਪ ਸਿੰਘ ਸਿੱਧੂ
author img

By

Published : Apr 16, 2020, 9:57 PM IST

ਪਟਿਆਲਾ: ਪੁਲਿਸ ਨੇ ਸਨੌਰ ਰੋਡ ਸਥਿਤ ਸਬਜ਼ੀ ਮੰਡੀ ਵਿਖੇ 12 ਅਪ੍ਰੈਲ ਨੂੰ ਸਵੇਰੇ ਪੁਲਿਸ ਪਾਰਟੀ ਉਪਰ ਕੀਤੇ ਜਾਨਲੇਵਾ ਹਮਲੇ ਦੇ ਮਾਮਲੇ ‘ਚ ਅਹਿਮ ਫੈਸਲਾ ਲੈਂਦਿਆਂ ਹਮਦਰਦੀ ਤੇ ਮਾਨਵਤਾ ਪੱਖੀ ਰਵੱਈਆ ਅਪਣਾਉਂਦਿਆਂ ਇੱਕ ਮਹਿਲਾ ਸਮੇਤ 4 ਜਣਿਆਂ ਨੂੰ ਅਦਾਲਤ ਵਿੱਚੋਂ ਰਿਹਾਅ ਕਰਵਾਇਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿੱਚ ਸਾਰੇ ਮੁਲਜਮਾਂ ਦੀ ਵਿਅਕਤੀਗਤ ਭੂਮਿਕਾ ਦੀ ਡੁੰਘਾਈ ਨਾਲ ਪੜਤਾਲ ਕਰਵਾ ਕੇ ਇਹ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਮੁਲਜ਼ਮਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਜਾਰੀ ਰਹੇਗੀ।

ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਇਸ ਮਾਮਲੇ ਵਿੱਚ ਸੁਖਪ੍ਰੀਤ ਕੌਰ, ਜਸਵੰਤ ਸਿੰਘ, ਦਰਸ਼ਨ ਸਿੰਘ ਅਤੇ ਨੰਨਾ ਦੀ ਤੱਥਾਂ ਦੇ ਅਧਾਰ ‘ਤੇ ਘੱਟ ਭੂਮਿਕਾ ਸਾਹਮਣੇ ਆਈ ਹੈ। ਇਸੇ ਤਹਿਤ ਪੁਲਿਸ ਨੇ ਮਾਨਵਤਾ ਦੇ ਪੱਖ ਤੇ ਹਮਦਰਦੀ ਵਾਲਾ ਰਵੱਈਆਂ ਰੱਖਦੇ ਹੋਏ ਅੱਜ ਇਨ੍ਹਾਂ 4 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਇੱਕ ਅਰਜ਼ੀ ਅਦਾਲਤ ਵਿੱਚ ਪੇਸ਼ ਕੀਤੀ ਸੀ। ਇਸਦੇ ਆਧਾਰ ‘ਤੇ ਮਾਣਯੋਗ ਅਦਾਲਤ ਜੇ.ਐਮ.ਆਈ.ਸੀ. ਪਟਿਆਲਾ ਨੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਪਾਰਟੀ ‘ਤੇ ਹਮਲਾ ਕਰਨ ਵਾਲੇ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਡੇਰੇ ਵਿੱਚੋਂ ਉਨ੍ਹਾਂ ਵੱਲੋ ਵਰਤਿਆ ਗਿਆ ਅਸਲਾ, ਪੈਟਰੋਲ ਬੰਬ, ਤਲਵਾਰਾਂ, ਗੈਸ ਸਿਲੰਡਰ ਬਰਾਮਦ ਹੋਏ ਸਨ। ਇਨ੍ਹਾਂ ਦਾ 22 ਅਪ੍ਰੈਲ ਨੂੰ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.