ਪਟਿਆਲਾ: ਸੂਬੇ ਭਰ ’ਚ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਦੇ ਲਈ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਇਸ ਸਬੰਧ ’ਚ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਤਹਿਤ 1290 ਨਾਗਰਿਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,61,212 ਹੋ ਗਿਆ। ਦੱਸ ਦਈਏ ਕਿ ਸਿਵਲ ਸਰਜਨ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਵੱਲੋ ਪੰਜਾਬੀ ਯੁਨੀਵਰਸਿਟੀ ਵਿਖੇ ਕੋਵਿਡ ਟੀਕਾਕਰਨ ਕੈਂਪ ਦਾ ਨਿਰੀਖਣ ਵੀ ਕੀਤਾ ਗਿਆ।
ਪੁਖਤਾ ਸਬੂਤ ਦਿਖਾ ਲਗਵਾ ਸਕਦੇ ਹਨ ਦੂਜੀ ਡੋਜ਼-ਸਿਵਲ ਸਰਜਨ
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਲੋਕਾਂ ਦਾ ਟੀਕਾਕਰਨ ਕੀਤਾ ਜਾਵੇਗਾ, ਜਦਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਨੋਕਰੀਪੇਸ਼ਾ ਲੋਕ, ਵਿਦਿਆਰਥੀ, ਟੋਕਿਓ ਓਲੰਪਿਕ ਖੇਡਾ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀ ਜੋ ਕਿ ਵਿਦੇਸ਼ ਜਾਣ ਲਈ ਵੀਜੇ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ, ਨੂੰ ਹੁਣ ਕੋਵਿਡ ਟੀਕਾਕਰਨ ਤਹਿਤ ਕੋਵੀਸ਼ੀਲਡ ਵੈਕਸੀਨ ਦੀ ਦੁਜੀ ਡੋਜ ਲਗਵਾਉਣ ਦਾ ਸਮਾਂ 28 ਦਿਨ ਕਰ ਦਿੱਤਾ ਗਿਆ ਹੈ। ਕੋਈ ਵੀ ਅਜਿਹਾ ਵਿਅਕਤੀ ਆਪਣੇ ਪੁਖਤਾ ਸਬੂਤ ਦਿਖਾ ਕੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਜੀ ਡੋਜ਼ ਲਗਵਾ ਸਕਦਾ ਹੈ ਅਤੇ ਵਿਅਕਤੀ ਲਈ ਟੀਕਾ ਲਗਵਾਉਣ ਸਮੇਂ ਆਪਣਾ ਪਾਸਪੋਰਟ ਲਿਆਉਣਾ ਜਰੂਰੀ ਹੋਵੇਗਾ।
ਕੋਵਿਡ ਪਾਜ਼ੀਟਿਵ ਮਾਮਲਿਆਂ ਤੇ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ’ਚ 8 ਜੂਨ ਨੂੰ 91 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਪ੍ਰਾਪਤ 3,812 ਦੇ ਕਰੀਬ ਰਿਪੋਰਟਾਂ ਵਿਚੋਂ 91 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜਿਲ੍ਹੇ ਵਿੱਚ ਪਾਜ਼ੀਟਿਵ ਕੇਸਾਂ ਦੀ ਗਿਣਤੀ 4,76,33 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 191 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45259 ਹੋ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੋਵਿਡ ਕਾਰਨ 5 ਮੌਤਾਂ ਹੋਈਆਂ ਹਨ ਜਿਸ ਕਾਰਨ ਮੌਤਾਂ ਦੀ ਗਿਣਤੀ 1284 ਹੋ ਗਈ ਹੈ।
ਇਹ ਵੀ ਪੜੋ: corona tracker: 24 ਘੰਟਿਆਂ 'ਚ 94,052 ਨਵੇਂ ਮਾਮਲੇ, 6,148 ਮੌਤਾਂ