ਪਟਿਆਲਾ: ਪਿੰਡ ਨੈਣ ਕਲਾਂ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਤੇ ਪਿੰਡ ਦੇ ਹੀ ਇੱਕ ਨੌਜਵਾਨ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੀ ਪਛਾਣ 28 ਸਾਲਾ ਹਰਵਿੰਦਰ ਕੌਰ ਤੇ 22 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਨੂੰ ਸ਼ੱਕ ਸੀ ਕਿ ਉਸ ਦੇ ਪਿੰਡ ਦੇ ਵਿਅਕਤੀ ਨਾਲ ਉਸ ਦੀ ਪਤਨੀ ਦੇ ਨਾਜਾਇਜ਼ ਸਬੰਧ ਹਨ।
ਇਸ ਸਬੰਧੀ ਡੀਐੱਸਪੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਆਪਣੀ ਹੀ ਪਤਨੀ ਤੇ ਪਿੰਡ ਦੇ ਇੱਕ ਹੋਰ ਵਿਅਕਤੀ ਉੱਤੇ ਸ਼ੱਕ ਸੀ। ਇਸ ਦੇ ਚਲਦਿਆਂ ਉਸ ਨੇੇ ਪਹਿਲਾ ਵਿਅਕਤੀ ਨੂੰ ਗੋਲੀ ਮਾਰੀ ਤੇ ਬਾਅਦ ਵਿੱਚ ਘਰ ਪਹੁੰਚ ਕੇ ਆਪਣੀ ਪਤਨੀ ਹਰਵਿੰਦਰ ਕੌਰ ਨੂੰ ਗੋਲੀ ਮਾਰੀ ਤੇ ਉਹ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਇੰਝ ਲਗਦਾ ਹੈ ਕਿ ਜਿਵੇਂ ਇਹ ਸਾਰਾ ਮਾਮਲਾ ਦੋਹਾਂ ਵਿਚਕਾਰ ਹੋਏ ਕਲੇਸ਼ ਕਰਕੇ ਵਾਪਰਿਆ ਹੈ। ਡੀਐੱਸਪੀ ਨੇ ਅੱਗੇ ਕਿਹਾ ਕਿ ਗੁਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਸ ਨੂੰ ਗਲਤ ਫ਼ਹਿਮੀ ਹੋ ਗਈ ਜਿਸ ਕਰਕੇ ਉਹ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ। ਇਸ ਤੋਂ ਬਾਅਦ ਸ਼ਾਮ ਨੂੰ ਫਿਰ ਇਹ ਘਟਨਾ ਵਾਪਰ ਗਈ ਜਿਸ ਕਰਕੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।