ਰਾਜਪੁਰਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਦੇ ਸ਼ਹਿਰ ਰਾਜਪੁਰਾ ਵਿਚੋਂ ਫੜ੍ਹੀ ਗਈ ਨਕਲੀ ਸ਼ਰਾਬ ਦੀ ਫ਼ੈਕਟਰੀ ਦੇ ਮੁਲਾਜ਼ਮਾਂ ਦੀ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਖੁਦ ਮੁੱਖ ਮੰਤਰੀ ਦੀ ਪਤਨੀ ਤੇ ਪਟਿਆਲਾ ਤੋਂ ਐਮਪੀ ਪ੍ਰਨੀਤ ਕੌਰ ਨਾਲ ਨਜ਼ਦੀਕੀਆਂ ਨੂੰ ਲੈ ਕੇ ਉਨ੍ਹਾਂ ਉੱਪਰ ਕੋਈ ਕਾਰਵਾਈ ਨਾ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਬੁੱਧਵਾਰ ਟਾਹਲੀ ਵਾਲਾ ਚੌਕ ਵਿਖੇ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ।
ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖਜਾਨਚੀ ਨੀਨਾ ਮਿੱਤਲ ਨੇ ਕਿਹਾ ਕਿ ਸਿਆਸੀ ਸਰਪ੍ਰਸਤੀ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਵਧ ਚੁੱਕੇ ਹਨ, ਜਿਸ ਕਾਰਨ ਉਹ ਨਕਲੀ ਸ਼ਰਾਬ ਅਤੇ ਨਸ਼ਾ ਵੇਚ ਕੇ ਪੰਜਾਬ ਦੇ ਲੋਕਾਂ ਦੀ ਜਾਨ ਨਾਲ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਬੇਸ਼ਰਮੀ ਨਾਲ ਕਾਂਗਰਸ ਦੇ ਵਿਧਾਇਕ ਨਸ਼ਾ ਤਸਕਰਾਂ ਦੀ ਖੁੱਲ੍ਹ ਕੇ ਮਦਦ ਕਰ ਰਹੇ ਹਨ ਉਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਸਾਰਾ ਕਾਰਜ ਕੈਪਟਨ ਅਮਰਿੰਦਰ ਸਿੰਘ ਦੀ ਦੇਖ ਰੇਖ ਤੇ ਹੇਠਾਂ ਹੀ ਚੱਲ ਰਿਹਾ ਹੈ।
-
ਆਮ ਆਦਮੀ ਪਾਰਟੀ ਨੇ ਰਾਜਪੂਰਾ ਵਿਖੇ ਫੜ੍ਹੀ ਗਈ ਨਜਾਇਜ਼ ਸ਼ਰਾਬ ਦੀ ਫੈਕਟਰੀ ਪਿੱਛੇ ਕਾਂਗਰਸੀ ਨੇਤਾਵਾਂ ਦੀ ਸ਼ਮੂਲੀਅਤ ਦੇ ਵਿਰੋਧ ਵਿੱਚ ਅੰਨ੍ਹੀ ਬੋਲ਼ੀ ਸੁੱਤੀ ਪਈ ਕੈਪਟਨ ਸਰਕਾਰ ਨੂੰ ਜਗਾਉਣ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਕੈਪਟਨ ਅਮਰਿੰਦਰ ਦਾ ਪੁਤਲਾ ਫੂਕਿਆ। pic.twitter.com/TYnSoZLCeZ
— AAP Punjab (@AAPPunjab) December 9, 2020 " class="align-text-top noRightClick twitterSection" data="
">ਆਮ ਆਦਮੀ ਪਾਰਟੀ ਨੇ ਰਾਜਪੂਰਾ ਵਿਖੇ ਫੜ੍ਹੀ ਗਈ ਨਜਾਇਜ਼ ਸ਼ਰਾਬ ਦੀ ਫੈਕਟਰੀ ਪਿੱਛੇ ਕਾਂਗਰਸੀ ਨੇਤਾਵਾਂ ਦੀ ਸ਼ਮੂਲੀਅਤ ਦੇ ਵਿਰੋਧ ਵਿੱਚ ਅੰਨ੍ਹੀ ਬੋਲ਼ੀ ਸੁੱਤੀ ਪਈ ਕੈਪਟਨ ਸਰਕਾਰ ਨੂੰ ਜਗਾਉਣ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਕੈਪਟਨ ਅਮਰਿੰਦਰ ਦਾ ਪੁਤਲਾ ਫੂਕਿਆ। pic.twitter.com/TYnSoZLCeZ
— AAP Punjab (@AAPPunjab) December 9, 2020ਆਮ ਆਦਮੀ ਪਾਰਟੀ ਨੇ ਰਾਜਪੂਰਾ ਵਿਖੇ ਫੜ੍ਹੀ ਗਈ ਨਜਾਇਜ਼ ਸ਼ਰਾਬ ਦੀ ਫੈਕਟਰੀ ਪਿੱਛੇ ਕਾਂਗਰਸੀ ਨੇਤਾਵਾਂ ਦੀ ਸ਼ਮੂਲੀਅਤ ਦੇ ਵਿਰੋਧ ਵਿੱਚ ਅੰਨ੍ਹੀ ਬੋਲ਼ੀ ਸੁੱਤੀ ਪਈ ਕੈਪਟਨ ਸਰਕਾਰ ਨੂੰ ਜਗਾਉਣ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਕੈਪਟਨ ਅਮਰਿੰਦਰ ਦਾ ਪੁਤਲਾ ਫੂਕਿਆ। pic.twitter.com/TYnSoZLCeZ
— AAP Punjab (@AAPPunjab) December 9, 2020
'ਆਪ' ਆਗੂਆਂ ਨੇ ਕਿਹਾ ਕਿ ਬੀਤੀ ਰਾਤ ਰਾਜਪੁਰਾ ਤੋਂ ਫਿਰ ਇਕ ਨਕਲੀ ਸ਼ਰਾਬ ਦੀ ਫੈਕਟਰੀ ਫੜੀ ਗਈ ਹੈ, ਇਸ ਦੇ ਦੋਸ਼ੀ ਜੋ ਦੀਪੇਸ਼ ਕੁਮਾਰ ਗਰੋਵਰ ਅਤੇ ਕਾਰਜ ਸਿੰਘ ਜੋ ਗ੍ਰਿਫ਼ਤਾਰ ਕੀਤੇ ਗਏ ਹਨ। ਦੋਵਾਂ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ, ਘਨੌਰ ਦੇ ਵਿਧਾਇਕ ਮਦਨਲਾਲ ਅਤੇ ਐਮਪੀ ਪ੍ਰਨੀਤ ਕੌਰ ਦੇ ਨਜ਼ਦੀਕੀ ਹਨ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਰਾਜਪੁਰਾ, ਮੰਡੀ ਗੋਬਿੰਦਗੜ੍ਹ ਅਤੇ ਪੰਜਾਬ 'ਚ ਹੋਰ ਥਾਵਾਂ ਉੱਤੇ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਸਨ, ਜਿਨ੍ਹਾਂ ਵਿੱਚ ਵੀ ਇਨ੍ਹਾਂ ਹੀ ਲੋਕਾਂ ਦੀ ਸ਼ਮੂਲੀਅਤ ਸੀ।
ਲਾਕਡਾਊਨ ਦੌਰਾਨ ਜਦੋਂ ਸਰਕਾਰ ਤੋਂ ਪੁੱਛੇ ਬਿਨਾਂ ਪਰਿੰਦਾ ਨਹੀਂ ਹਿਲਦਾ ਸੀ ਤਾਂ ਉਸ ਸਮੇਂ ਵੀ ਰਾਜਪੁਰਾ ਤੋਂ ਨਕਲੀ ਸ਼ਰਾਬ ਦੀਆ ਫੈਕਟਰੀਆ ਫੜੀਆ ਗਈਆ ਸਨ, ਜਿਸ ਵਿੱਚ ਵੀ ਦੀਪੇਸ਼ ਗਰੋਵਰ ਦਾ ਨਾਂਅ ਆਇਆ ਸੀ। ਸ਼ਰਾਬ ਤਸਕਰੀ ਦੇ ਮਾਮਲੇ ਵਿਚ ਫੜੇ ਜਾਣ ਤੋਂ ਬਾਅਦ ਵੀ ਰਾਜਪੁਰਾ ਦੇ ਵਿਧਾਇਕ ਹਰਦਿਆਲ ਕੰਬੋਜ ਦੇ ਬੇਟਾ, ਨਿਰਭੈ ਕੰਬੋਜ ਮਿਲਟੀ, ਦੀਪੇਸ਼ ਕੁਮਾਰ ਗਰੋਵਰ ਕਿਸਾਨਾਂ ਦੇ ਧਰਨੇ ਵਿਚ ਜਾਂਦੇ ਦੀਆਂ ਫੋਟੋ ਸਾਹਮਣੇ ਆਈਆਂ ਹਨ।
ਕਾਰਵਾਈ ਨਾ ਹੋਣ 'ਤੇ ਆਪ ਕਰੇਗੀ ਕੈਪਟਨ ਅਤੇ ਪ੍ਰਨੀਤ ਕੌਰ ਦੇ ਮਹਿਲ ਦਾ ਘਿਰਾਓ
ਉਨ੍ਹਾਂ ਕਿਹਾ ਕਿ ਸਰਕਾਰੀ ਸ਼ਹਿ ਉਤੇ ਚਲ ਰਹੀਆਂ ਜ਼ਾਅਲੀ ਸ਼ਰਾਬ ਦੀਆਂ ਫੈਕਟਰੀਆਂ ਜਿੱਥੇ ਲੋਕਾਂ ਦੀ ਜਾਨ ਲੈ ਰਹੀਆਂ ਹਨ, ਉਥੇ ਸੂਬੇ ਦੀ ਆਰਥਿਕਤਾ ਨੂੰ ਵੀ ਢਾਹ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਕਾਰਪੋਰੇਸ਼ਨ ਬਣਾਉਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਜਦੋਂ ਕਮੀਸ਼ਨ ਆਉਣਾ ਸ਼ੁਰੂ ਹੋਇਆ ਤਾਂ ਕੀਤਾ ਵਾਅਦਾ ਭੁੱਲ ਗਏ।
'ਆਪ' ਆਗੂਆਂ ਨੇ ਕਿਹਾ ਕਿ ਉਹ ਸਰਕਾਰ ਨੂੰ ਇਸ ਉੱਤੇ ਕਾਰਵਾਈ ਕਰਨ ਦੀ ਮੰਗ ਕਰਦੇ ਹਨ ਅਤੇ ਜੇਕਰ ਕਾਂਗਰਸੀ ਵਿਧਾਇਕਾਂ, ਆਗੂਆਂ ਖਿਲਾਫ ਕੋਈ ਕਾਰਵਾਈ ਨਾ ਕੀਤੀ ਗਈ ਆਮ ਆਦਮੀ ਪਾਰਟੀ ਕੈਪਟਨ ਅਤੇ ਪ੍ਰਨੀਤ ਕੌਰ ਦੇ ਘਰ ਦਾ ਘਿਰਾਓ ਕਰੇਗੀ।