ETV Bharat / state

ਕੈਪਟਨ ਦੇ ਗੜ੍ਹ ’ਚ AAP ਦਾ ਸ਼ਾਂਤੀ ਮਾਰਚ, ਕੇਜਰੀਵਾਲ ਨੇ ਕਿਹਾ...

ਪਟਿਆਲਾ ਵਿੱਚ ਸ਼ਾਂਤੀ ਮਾਰਚ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਕਾਲੀ ਦਲ ਅਤੇ ਦੂਜੀ ਪਾਰਟੀਆ ਸਾਨੂੰ ਗਾਲਾਂ ਕੱਢਦੇ ਹਨ, ਪਰ ਅਸੀਂ ਪੰਜਾਬ ਦੀ ਤਰੱਕੀ ਚਾਹੁੰਦੇ ਹਾਂ। ਅਸੀਂ ਕਹਿੰਦੇ ਹਾਂ ਕਿ ਦਿੱਲੀ ਦੀ ਤਰ੍ਹਾਂ ਹੀ ਪੰਜਾਬ ਵਿੱਚ ਬਦਲਾਵ ਲਿਆਵਾਂਗੇ।

ਕੈਪਟਨ ਦੇ ਗੜ੍ਹ ’ਚ ਕੇਜਰੀਵਾਲ ਦਾ ਸ਼ਾਂਤੀ ਮਾਰਚ

author img

By

Published : Dec 31, 2021, 6:09 PM IST

ਪਟਿਆਲਾ: ਦਿੱਲੀ ਦੇ ਮੁੱਖ ਮੰਤਰੀ ਵੱਲੋਂ ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਸ਼ਾਂਤੀ ਮਾਰਚ ਵੀ ਕੱਢਿਆ ਗਿਆ। ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਰਾਘਵ ਚੱਡਾ, ਹਰਪਾਲ ਚੀਮਾ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਮੌਜੂਦ ਰਹੇ।

ਇਹ ਰੋਡ ਸ਼ੋਅ ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਤੋਂ ਸ਼ੁਰੂ ਹੋਇਆ, ਜਿਸ ਵਿੱਚ ਕਾਫ਼ੀ ਭੀੜ ਦੇਖਣ ਨੂੰ ਮਿਲੀ ਲੰਮੀਆਂ-ਲੰਮੀਆਂ ਲਾਈਨਾਂ ਆਮ ਆਦਮੀ ਦੀ ਪਾਰਟੀ ਦੇ ਵਰਕਰਾਂ ਵੱਲੋਂ ਹੱਥਾਂ ਵਿੱਚ ਤਿਰੰਗਾ ਝੰਡਾ ਫੜਕੇ ਸ਼ਾਂਤੀ ਮਾਰਚ ਕੱਢਿਆ ਗਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਏ ਅਤੇ ਉਸ ਤੋਂ ਬਾਅਦ ਕਾਲੀ ਦੇਵੀ ਮੰਦਰ ਮੱਥਾ ਟੇਕਿਆ ਤੇ ਫਿਰ ਇਹ ਸ਼ਾਂਤੀ ਮਾਰਚ ਕੱਢਿਆ ਗਿਆ।

ਦਿੱਲੀ ਦੇ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਕੀ ਅਕਾਲੀ ਦਲ ਅਤੇ ਦੂਜੀਆਂ ਪਾਰਟੀਆਂ ਸਾਨੂੰ ਗਾਲ੍ਹਾਂ ਕੱਢਦੇ ਹਨ, ਪਰ ਅਸੀਂ ਪੰਜਾਬ ਦੀ ਤਰੱਕੀ ਚਾਹੁੰਦੇ ਹਾਂ। ਅਸੀਂ ਕਹਿੰਦੇ ਹਾਂ ਕਿ ਦਿੱਲੀ ਦੀ ਤਰ੍ਹਾਂ ਹੀ ਪੰਜਾਬ ਵਿੱਚ ਬਦਲਾਵ ਲਿਆਵਾਂਗੇ। ਜਿਵੇਂ ਚੰਡੀਗੜ੍ਹ ਦੇ ਲੋਕਾਂ ਵੱਲੋਂ ਠੋਕਵਾਂ ਜਵਾਬ ਦਿੱਤਾ ਹੈ, ਉਸੇ ਤਰ੍ਹਾਂਂ ਹੀ ਪੰਜਾਬ ਦੇ ਲੋਕ ਇਨ੍ਹਾਂ ਨੂੰ ਜਵਾਬ ਇਲੈਕਸ਼ਨਾਂ ਵਿੱਚ ਦੇਣਗੇ।

ਕੈਪਟਨ ਦੇ ਗੜ੍ਹ ’ਚ ਕੇਜਰੀਵਾਲ ਦਾ ਸ਼ਾਂਤੀ ਮਾਰਚ

ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਆਇਆ ਹਾਂ

ਇਸ ਤੋਂ ਪਹਿਲਾਂ ਵੀਰਵਾਰ ਨੂੰ ਚੰਡੀਗੜ੍ਹ ਏਅਰਪੋਰਟ ਪੰਹੁਚੇ ਕੇਜਰੀਵਾਲ ਨੇ ਕਿਹਾ ਕਿ ਉਹ ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਆਏ ਹਨ, ਜਿਹਨਾਂ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ਼ ਕੀਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਚੋਣ ਲੜੀ ਹੈ ਜਿਸ ਵਿੱਚ ਜਿੱਤ ਹਾਸਲ ਕੀਤੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਦੇ 14 ਉਮੀਦਵਾਰ ਦੀ ਜਿੱਤ ਤੋਂ ਬਾਅਦ ਵਿਜੈ ਮਾਰਚ ਕੱਢਿਆ, ਇਸ ਦੌਰਾਨ 1 ਕਿਲੋਮੀਟਰ ਦਾ ਲੰਬਾ ਰੋਡ ਸ਼ੋਅ ਕੀਤਾ ਗਿਆ।

ਇਹ ਵੀ ਪੜੋ: ਵਿਧਾਨ ਸਭਾ ਚੋਣਾਂ 2022: ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.