ਪਟਿਆਲਾ: ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਹੈ।
ਆਮ ਆਦਮੀ ਪਾਰਟੀ ਨੇ ਵਿਧਾਇਕ 'ਤੇ ਦੋਸ਼ ਲਾਇਆ ਹੈ ਕਿ ਵਿਧਾਇਕ ਵੱਲੋਂ ਸਰਪੰਚ ਪਿੰਡ ਖੇੜੀ ਗੁਰਨਾ ਨਾਲ ਮਿਲਕੇ ਦਲਿਤਾਂ ਸਮਾਜ ਦੇ ਜ਼ਮੀਨੀ ਹੱਕ ਮਾਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਵਿਧਾਇਕ ਵੱਲੋਂ ਇੱਕ ਵਾਇਰਲ ਵੀਡੀਓ ਵਿੱਚ ਔਰਤਾਂ ਬਾਰੇ ਬੋਲੀ ਗਈ ਭੱਦੀ ਸ਼ਬਦਾਵਲੀ ਦੇ ਖਿਲਾਫ਼ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਮ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮਦਨ ਲਾਲ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਵਾਉਣ ਸਬੰਧੀ ਇਕ ਮੰਗ ਪੱਤਰ ਵੀ ਸੌਂਪਿਆ ਗਿਆ।
ਇਹ ਵੀ ਪੜੋ: ਕਾਂਗਰਸ ਦਾ ਬਲਾਕ ਸੰਮਤੀ ਮੈਂਬਰ ਡੇਢ ਕਿਲੋ ਹੈਰੋਇਨ ਸਣੇ ਕਾਬੂ
ਮੰਗ ਪੱਤਰ ਦਿੰਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਕਿਹਾ ਗਿਆ ਕਿ ਉਹ ਆਮ ਆਦਮੀ ਪਾਰਟੀ ਮੁੱਖ ਵਿਰੋਧੀ ਧਿਰ ਪੰਜਾਬ ਹੋਣ ਦਾ ਫਰਜ਼ ਅਦਾ ਕਰ ਰਹੀ ਹੈ ਅਤੇ ਲੋਕ ਹਿਤਾਂ ਉੱਪਰ ਪਹਿਰਾ ਦਿੰਦੇ ਹੋਏ ਸਰਕਾਰੀ ਅਤੇ ਗੈਰ-ਸਰਕਾਰੀ ਤਰੀਕੇ ਨਾਲ ਆਮ ਲੋਕਾਂ ਨਾਲ ਹੁੰਦੇ ਧੱਕੇ ਦੀ ਗੱਲ ਸਮੇਂ-ਸਮੇਂ ਉੱਪਰ ਵਿਧਾਨ ਸਭਾ, ਮੀਡੀਆ, ਮੰਗ ਪੱਤਰਾਂ ਅਤੇ ਹੋਰ ਸਾਧਨਾ ਰਾਹੀਂ ਲੋਕਾਂ ਤੱਕ ਪਹੁੰਚਾ ਰਹੀ ਹੈ।