ਪਟਿਆਲਾ: ਬੀਤੇ ਦਿਨ ਨਾਭਾ ਰੋਡ 'ਤੇ ਪੀ.ਆਰ.ਟੀ.ਸੀ ਦੀ ਵਰਕਸ਼ਾਪ ਤੋਂ ਕੁਝ ਦੂਰੀ 'ਤੇ ਮੋਟਰਸਾਈਕਲ ਸਵਾਰ ਹਮਲਾਵਰ ਨੇ ਇੱਕ ਦੁਕਾਨਦਾਰ ਨੂੰ 4 ਗੋਲੀਆਂ ਮਾਰੀਆਂ ਦਿੱਤੀਆਂ ਜਿਸ ਤੋਂ ਬਾਅਦ ਦੁਕਨਦਾਰ ਦੀ ਮੌਤ ਹੋ ਗਈ। ਮਾਮਲੇ ਵਿੱਚ ਅੱਜ ਪਟਿਆਲਾ ਪੁਲਿਸ ਲਾਈਨ ਦੇ ਆਈਜੀ ਐਮ.ਐਸ. ਛੀਨਾ ਦੀ ਤਰਫੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਉਹਨਾਂ ਦੱਸਿਆ ਕਿ ਪਟਿਆਲਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸਵੇਰੇ 9:40 ਵਜੇ ਇੱਕ ਵਪਾਰੀ ਅਤੇ ਸੇਵਾ ਪ੍ਰਦਾਨ ਕਰਨ ਵਾਲੇ ਦਰਸ਼ਨ ਸਿੰਗਲਾ ਦਾ ਕਤਲ ਉਸ ਸਮੇਂ ਹੋਇਆ ਸੀ ਜਦੋਂ ਉਹ ਆਪਣੀ ਕਾਰ ਦੇ ਬਾਹਰ ਖੜ੍ਹਾ ਸੀ।
32 ਬੋਰ ਦੇ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚਲਾਈ: ਪੁਲਿਸ ਮੁਤਾਬਿਕ ਹਮਲਾਵਰ ਬੁਲਟ ਮੋਟਰਸਾਈਕਲ 'ਤੇ ਆਇਆ ਅਤੇ ਉਸ ਨੇ 5 ਗੋਲੀਆਂ ਚਲਾਈਆਂ ਅਤੇ ਦੁਕਾਨਦਾਰ ਨੂੰ ਮੌਤ ਦੇ ਘਾਟ ਉਤਾਰ ਕੇ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਤੁਰੰਤ ਐਸ.ਐਸ.ਪੀ ਵਰੁਣ ਸ਼ਰਮਾ ਆਪਣੀ ਟੀਮ ਨਾਲ ਪਹੁੰਚੇ ਅਤੇ ਵੱਖ-ਵੱਖ ਟੀਮਾਂ ਬਣਾ ਕੇ ਮਾਮਲੇ ਨੂੰ ਸੁਲਝਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ 6 ਘੰਟਿਆਂ ਦੇ ਅੰਦਰ ਫੜਿਆ ਗਿਆ। ਮੁਲਜ਼ਮ ਦੀ ਪਛਾਣ ਪਵਨ ਬਜਾਜ ਵਜੋਂ ਦੱਸੀ ਜਾ ਰਹੀ ਹੈ ਅਤੇ ਉਹ ਵੀ ਕਾਰੋਬਾਰੀ ਹੈ, ਜਿਸ ਨੇ ਆਪਣੇ 32 ਬੋਰ ਦੇ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚਲਾਈ, ਜਿਸ ਕਾਰਨ ਦਰਸ਼ਨ ਸਿੰਗਲਾ ਦੀ ਮੌਤ ਹੋ ਗਈ।
ਘਟਨਾ ਕਾਰੋਬਾਰ ਵਿੱਚ ਹੋਏ ਨੁਕਸਾਨ ਕਾਰਨ ਵਾਪਰੀ: ਪੁਲਿਸ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਕਾਰੋਬਾਰ 'ਚ ਨੁਕਸਾਨ ਹੋਣ ਕਾਰਨ ਵਾਪਰਿਆ, ਜਿਸ ਕਾਰਨ ਪਵਨ ਬਜਾਜ ਨੇ ਗੁੱਸੇ 'ਚ ਆ ਕੇ ਦਰਸ਼ਨ ਸਿੰਗਲਾ ਦਾ ਕਤਲ ਕਰ ਦਿੱਤਾ। ਹੁਣ ਪੁਲਿਸ ਨੇ ਵਾਰਦਾਤ 'ਚ ਵਰਤਿਆ ਗਿਆ ਬੁਲਟ ਮੋਟਰਸਾਈਕਲ ਅਤੇ 32 ਬੋਰ ਦਾ ਰਿਵਾਲਵਰ ਬਰਾਮਦ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਆਈ.ਜੀ. ਛੀਨਾ ਨੇ ਦੱਸਿਆ ਕਿ ਇਹ ਸਾਰੀ ਘਟਨਾ ਕਾਰੋਬਾਰ ਵਿੱਚ ਹੋਏ ਨੁਕਸਾਨ ਕਾਰਨ ਵਾਪਰੀ ਅਤੇ ਗੁੱਸੇ ਵਿੱਚ ਆਕੇ ਮੁਲਜ਼ਮ ਦੀ ਤਰਫੋਂ ਕੀਤੀ ਗਈ ਹੈ।
ਦੱਸ ਦਈਏ ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਗੋਲ਼ੀ ਲੱਗੀ ਹੈ। ਹਾਦਸੇ ਵਿੱਚ ਗੋਲੀ ਉਸ ਦੀ ਛਾਤੀ ਵਿੱਚ ਲੱਗੀ। ਮਹਿਲਾ ਅਧਿਕਾਰੀ ਨੂੰ ਜ਼ਖ਼ਮੀ ਹਾਲਤ ਵਿੱਚ ਸਾਥੀ ਮੁਲਾਜ਼ਮਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਉਸ ਦੇ ਇਲਾਜ ਵਿਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਕਥਿਤ ਅਸ਼ਲੀਲ ਵੀਡੀਓ ਨੂੰ ਲੈਕੇ ਘਿਰੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ, ਵਿਰੋਧੀਆਂ ਨੇ ਕਾਰਵਾਈ ਦੀ ਕੀਤੀ ਮੰਗ