ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਉਪਰ ਵੱਡੇ ਸਵਾਲ ਖੜੇ ਕਰਦੇ ਕਿਹਾ ਕਿ ਸਰਕਾਰ ਆਪਣੇ ਖ਼ਜਾਨੇ ਭਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਇਸ ਲਈ ਲਾਮਬੰਦ ਕਰੇਗਾ ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਇਕੱਠਾ ਕਰ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰਾਂਗੇ।
ਉਥੇ ਹੀ ਉਨ੍ਹਾਂ ਨੇ ਕਿਹਾ ਕਿ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦੇਣ ’ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਬਹੁਤ ਵੱਡੀ ਗਲਤੀ ਹੈ ਕੀ ਸਿੱਖ ਜਥੇ ਨੂੰ ਪਾਕਿਸਤਾਨ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਦੁਨੀਆਂ ਭਰ ਦੇ ਲੋਕ ਪਾਕਿਸਤਾਨ ਜਾ ਰਹੇ ਹਨ ਜਾ ਸਿੱਖ ਜਥਾ ਕਿਉਂ ਨਹੀਂ ਜਾ ਸਕਦਾ।