ਪਟਿਆਲਾ: ਥਾਣਾ ਪਸਿਆਣਾ ਅਧੀਨ ਪੈਂਦੀ ਚੌਕੀ ਡਕਾਲਾ ਦੇ ਨਾਲ ਲੱਗਦੇ ਪਿੰਡ ਵਿੱਚ ਨਾਜਾਇਜ਼ ਮਾਈਨਿੰਗ (Illegal mining in the village) ਕਰਨ ਵਾਲਿਆਂ ਨੂੰ ਪਟਿਆਲਾ ਪੁਲਿਸ (Patiala Police) ਨੇ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਮਾਈਨਿੰਗ ਲਗਭਗ 6 ਏਕੜ ਜ਼ਮੀਨ ‘ਤੇ ਕੀਤੀ ਜਾ ਰਹੀ ਸੀ। ਜਿਸ ਦੀ ਖ਼ਬਰ ਪੁਲਿਸ (Patiala Police) ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤੁਰੰਤ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਕਾਰਵਾਈ ਕਰਦਿਆ 3 ਵਿਅਕਤੀਆਂ, 2 ਮਿੱਟੀ ਦੇ ਭਰੇ ਟਿੱਪਰ ਅਤੇ 1 ਜੇਸੀਬੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੌਕੇ ‘ਤੇ ਪੁਲਿਸ (Police) ਪਾਰਟੀ ਨਾਲ ਪਹੁੰਚ ਐੱਸ.ਐੱਚ.ਓ. ਨੇ ਦੱਸਿਆ ਕਿ ਇੱਥੇ ਨਾਜਾਇਜ਼ ਮਾਈਨਿੰਗ (Illegal mining) ਹੋ ਰਹੀ ਸੀ। ਜਿਸ ਬਾਰੇ ਪਿੰਡ ਦੇ ਹੀ ਕਿਸੇ ਵਿਅਕਤੀ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਵੀ ਨਾਜਾਇਜ਼ ਮਾਈਨਿੰਗ (Illegal mining) ਕਰਨ ਵਾਲੇ ਮੁਲਜ਼ਮਾਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਵੱਡੀ ਖਬਰ, 2 ਦਿਨਾਂ ਅੰਦਰ ਬਦਲਾ ਲੈਣ...
ਉਨ੍ਹਾਂ ਕਿਹਾ ਕਿ ਜੇਕਰ ਕੋਈ ਫਿਰ ਵੀ ਪੰਜਾਬ ਸਰਕਾਰ (Government of Punjab) ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕੇਸ: ਗੈਂਗਸਟਰਾਂ ਦੀ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ