ETV Bharat / state

ਵਿਧਾਨ ਸਭਾ ਚੋਣਾਂ 2022: ਚੰਦੂਮਾਜਰਾ ਨੇ ਕੈਪਟਨ ਦਾ ਉੱਡਾਇਆ ਮਜ਼ਾਕ ਕਿਹਾ...

author img

By

Published : Dec 1, 2021, 10:51 AM IST

2022 ਦੀਆਂ ਵਿਧਾਨਸਭਾ ਚੋਣਾਂ (2022 Assembly Elections) ਨੂੰ ਲੈ ਕੇ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਪਟਿਆਲਾ ਦੇ ਹਲਕਾ ਘਨੌਰ ਪਹੁੰਚੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Senior Akali Leader Prof. Prem Singh Chandumajra) ਨੇ ਵਿਰੋਧੀ ਪਾਰਟੀਆਂ ਤੇ ਨਿਸ਼ਾਨੇ ਸਾਧੇ ਹਨ। ਚੰਦੂਮਾਜਰਾ ਨੇ ਚੰਨੀ ਸਰਕਾਰ ਨੂੰ ਡਰਾਮੇਬਾਜ ਦੱਸਿਆ ਹੈ। ਨਾਲ ਹੀ ਉਨ੍ਹਾਂ ਕੈਪਟਨ ਤੇ ਤੰਜ ਕੱਸਿਆ ਹੈ। ਚੰਦੂਮਾਜਰਾ ਨੇ ਕਿਹਾ ਕਿ 'ਨਹੀਓਂ ਲੱਭਣੇ ਲਾਲ ਗੁਆਚੇ, ਮਿੱਟੀ ਨਾ ਫਰੋਲ ਬੰਦਿਆ'। ਇਸਦੇ ਨਾਲ ਹੀ ਚੰਦੂਮਾਜਰਾ ਵੱਲੋਂ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ ਹੈ ਤਾਂ ਕਿ ਪਾਰਟੀ ਨੂੰ ਹੋਰ ਮਜਬੂਤ ਕੀਤਾ ਜਾ ਸਕੇ।

ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ ਤੇ ਸਾਧੇ ਨਿਸ਼ਾਨੇ

ਪਟਿਆਲਾ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਅਤੇ ਪਟਿਆਲਾ ਦੇ ਹਲਕਾ ਘਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਹਲਕਾ ਘਨੌਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਅਕਾਲੀ ਆਗੂ ਤੇ ਵਰਕਰ ਪੁਹੰਚੇ। ਇਸ ਮੀਟਿੰਗ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਅਕਾਲੀ ਵਰਕਰਾਂ ਨੂੰ ਚੋਣਾਂ ਦੇ ਮੱਦੇਨਜ਼ਰ ਲਾਮਬੰਦ ਕੀਤਾ ਤਾਂ ਕਿ ਵੱਡੀ ਗਿਣਤੀ ਦੇ ਵਿੱਚ ਵੋਟਾਂ ਹਾਸਿਲ ਕਰਕੇ ਜਿੱਤ ਹਾਸਿਲ ਕੀਤੀ ਜਾ ਸਕੇ।

ਅਕਾਲੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਵੱਲੋਂ ਵਿਰੋਧੀ ਪਾਰਟੀਆਂ ਉੱਪਰ ਜੰਮਕੇ ਨਿਸ਼ਾਨੇ ਸਾਧੇ। ਚੰਦੂਮਾਜਰਾ ਨੇ ਕਾਂਗਰਸ ਤੇ ਸ਼ਰਾਬ ਮਾਫੀਆ ਤੇ ਰੇਤ ਮਾਫੀਆ ਦਾ ਧੰਦਾ ਕਰਨ ਦੇ ਇਲਜਾਮ ਲਗਾਏ। ਉਨ੍ਹਾਂ ਕਿਹਾ ਕਿ ਕਾਂਗਰਸ ਸੱਤਾ ਵਿੱਚ ਨਹੀਂ ਆਵੇਗੀ ਕਿਉਂਕਿ ਲੋਕਾਂ ਨੂੰ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਬਾਰੇ ਪਤਾ ਲੱਗ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਕਾਂਗਰਸ ਪਾਰਟੀ ਦੇ ਵਿੱਚ ਉਨ੍ਹਾਂ ਦੀ ਹੀ ਪਾਰਟੀ ਦੇ ਲੀਡਰ ਸ਼ਰਾਬ ਮਾਫੀਆ ਤੇ ਰੇਤ ਮਾਫੀਆ ਦੇ ਧੰਦਾ ਕਰਦੇ ਸਨ ਜਦਕਿ ਦੂਜੇ ਪਾਸੇ ਇਸ ਮਸਲੇ ਨੂੰ ਲੈ ਕੇ ਕਾਂਗਰਸ ਦੇ ਹੀ ਵਿਧਾਇਕ ਕੈਪਟਨ ਤੇ ਸਵਾਲ ਖੜ੍ਹੇ ਕਰ ਰਹੇ ਹਨ। ਚੰਦੂਮਾਜਰਾ ਨੇ ਕਿਹਾ ਕਿ ਇਸ ਮਸਲੇ ਤੋਂ ਇੱਕ ਗੱਲ ਸਾਫ ਹੋ ਚੁੱਕੀ ਹੈ ਕਿ ਕਾਂਗਰਸ ਰਾਜ ਚ ਗੈਰ ਕਾਨੂੰਨੀ ਕੰਮ ਹੋਏ ਹਨ।

ਇਸ ਮੌਕੇ ਚੰਦੂਮਾਜਰਾ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤੇ ਤੰਜ ਕਸਿਆ ਹੈ। ਉਨ੍ਹਾਂ ਕੈਪਟਨ ਦੇ ਨਵੀਂ ਪਾਰਟੀ ਬਣਾਉਣ ਤੇ ਭਾਜਪਾ ਦੇ ਨਾਲ ਗੱਠਜੋੜ ਕਰਨ ਨੂੰ ਲੈ ਕੇ ਹਾਸੀ ਹਾਸੀ ਦੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਦਾ ਮਜਾਕ ਉਡਾਇਆ। ਚੰਦੂਮਾਜਰਾ ਨੇ ਕੈਪਟਨ ਦਾ ਮਜ਼ਾਕ ਉੱਡਾਦਿਆਂ ਕਿਹਾ ਕਿ 'ਨਹੀਓਂ ਲੱਭਣੇ ਲਾਲ ਗੁਆਚੇ, ਮਿੱਟੀ ਨਾ ਫਰੋਲ ਜੋਗੀਆ'। ਉਨ੍ਹਾਂ ਕਿਹਾ ਕਿ ਕੈਪਟਨ ਨੇ ਸਰਕਾਰ ਮੌਕੇ ਕੋਈ ਕੰਮ ਨਹੀਂ ਕੀਤਾ।

ਇਸ ਦੇ ਨਾਲ ਹੀ ਚੰਦੂਮਾਜਰਾ ਨੇ ਮੁੱਖ ਮੰਤਰੀ ਚੰਨੀ ਤੇ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਜਿਹੜੀ ਡਰਾਮੇਬਾਜੀ ਕੇਜਰੀਵਾਲ ਨੇ ਸ਼ੁਰੂ ਕੀਤੀ ਸੀ ਉਸ ਤੋਂ ਵੱਧ ਡਰਾਮੇਬਾਜੀ ਸੀਐਮ ਨੂੰ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਚੋਣ ਪ੍ਰਚਾਰ ਦੇ ਵਿੱਚ ਕਾਫੀ ਅੱਗੇ ਲੰਘ ਚੁੱਕਿਆ ਹੈ ਤੇ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਦੀ ਸਰਕਾਰ ਬਣ ਸਕਦੀ ਹੈ।

ਇਹ ਵੀ ਪੜ੍ਹੋ: Punjab Assembly Election 2022: ਲੁਧਿਆਣਾ ਬਣਿਆ ਸਿਆਸੀ ਪਾਰਟੀਆਂ ਲਈ ਜਿੱਤ ਦੇ ਤਾਲੇ ਦੀ ਚਾਬੀ

ETV Bharat Logo

Copyright © 2024 Ushodaya Enterprises Pvt. Ltd., All Rights Reserved.