ਪਟਿਆਲਾ: ਸਰਕਾਰੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਵੱਲੋਂ ਪੰਜਾਬ ਭਰ ਵਿੱਚ 48 ਕਾਲਜਾਂ ਦੇ ਬਾਹਰ ਬੈਠ ਮੁਕੰਮਲ ਤੌਰ 'ਤੇ ਹੜਤਾਲ ਕੀਤੀ ਗਈ। ਜਿਸ ਦੇ ਤਹਿਤ ਪਟਿਆਲਾ ਵਿੱਚ ਸਰਕਾਰੀ ਮਹਿੰਦਰਾ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਨੇ ਗੇਟ ਦੇ ਬਾਹਰ ਤਾਲਾ ਜੜ ਕੇ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ।
ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਮਾਲਵਾ ਜ਼ੋਨ ਦੇ ਪ੍ਰਧਾਨ ਹੁਕਮ ਚੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 10 ਸਾਲ ਤੋਂ ਜ਼ਿਆਦਾ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਉਸੇ ਤਹਿਤ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਪਰ ਸਰਕਾਰ ਸਾਨੂੰ ਨੌਕਰੀ ਤੋਂ ਕੱਢਣ ਦੀ ਵਿਉਂਤ ਲਗਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੇਕਰ ਨਵੀਂ ਭਰਤੀ ਕਰਨੀ ਵੀ ਹੈ ਤਾਂ ਉਨ੍ਹਾਂ ਦੇ ਕੋਲ 1450 ਤੋਂ ਵਧ ਨੌਕਰੀਆਂ ਖਾਲੀ ਪਈਆਂ ਹਨ। ਹੁਕਮਚੰਦ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ 1200 ਦੇ ਕਰੀਬ ਸਹਾਇਕ ਪ੍ਰੋਫੈਸਰ ਕੰਮ ਕਰਦੇ ਹਨ, ਸਰਕਾਰ ਨੂੰ ਚਾਹੀਦਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਇਹ ਵੀ ਪੜੋ- ਦਿੱਲੀ ਵਿੱਚ ਕੋਰੋਨਾ ਨੂੰ ਐਲਾਨਿਆ ਮਹਾਮਾਰੀ, ਸਿਨੇਮਾ ਘਰ ਅਤੇ ਸਕੂਲ-ਕਾਲਜ 31 ਮਾਰਚ ਤੱਕ ਬੰਦ