ਪਟਿਆਲਾ: ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ੍ਹ ਵਿੱਚ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਪ੍ਰੀਤ ਕੌਰ ਨੇ ਮੁਲਾਕਾਤ ਕੀਤੀ।
ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਫੈਸਲੇ ਤੋਂ ਬਾਅਦ ਸਰਕਾਰ ਦਾ ਯੂ ਟਰਨ ਸਹੀ ਨਹੀਂ, ਇਸ ਲਈ ਜੋ ਕਾਨੂੰਨੀ ਮਦਦ ਦੀ ਜ਼ਰੂਰਤ ਪਏਗੀ ਅਸੀਂ ਉਹ ਲਵਾਂਗੇ। ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਪ੍ਰੀਤ ਕੌਰ ਨੇ ਦੱਸਿਆ ਕਿ ਪੂਰਾ ਸਿੱਖ ਪੰਥ ਭਾਈ ਰਾਜੋਆਣਾ ਦੇ ਨਾਲ ਹੈ ਅਤੇ 11 ਜਨਵਰੀ ਤੋਂ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਕਰਨੀ ਸੀ ਉਹ ਮੁਲਤਵੀ ਕਰ ਦਿੱਤੀ ਗਈ ਹੈ।