ETV Bharat / state

ਭਾਰਤੀ ਕਿਸਾਨ ਯੂਨੀਅਨ ਵੱਲੋਂ ਆਰ-ਪਾਰ ਦੀ ਲੜਾਈ ਸ਼ੁਰੂ - ਭਾਰਤੀ ਕਿਸਾਨ ਯੂਨੀਅਨ

ਖੇਤੀ ਆਰਡੀਨੈਂਸਾਂ ਦੇ ਵਿਰੁੱਧ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਾਭਾ ਰੇਲਵੇ ਟ੍ਰੈਕ ਨੂੰ ਜਾਮ ਕਰਕੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ।

ਫ਼ੋਟੋ।
ਫ਼ੋਟੋ।
author img

By

Published : Sep 24, 2020, 4:47 PM IST

ਨਾਭਾ: ਖੇਤੀ ਆਰਡੀਨੈਂਸ ਦੇ ਵਿਰੁੱਧ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਾਭਾ ਰੇਲਵੇ ਟ੍ਰੈਕ ਨੂੰ ਜਾਮ ਕਰ ਦਿੱਤਾ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਪਹੁੰਚ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ।

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੇ ਨਾਲ ਸਮਰਥਨ ਲਈ ਵਕੀਲ ਭਾਈਚਾਰਾ ਵੀ ਨਾਲ ਖੜ੍ਹਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜੋ ਕਾਲਾ ਕਾਨੂੰਨ ਕਿਸਾਨਾਂ 'ਤੇ ਮੜ੍ਹਿਆ ਜਾ ਰਿਹਾ ਹੈ ਇਹ ਕਿਸੇ ਵੀ ਕੀਮਤ ਵਿੱਚ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਵਾਂਗੇ।

ਵੇਖੋ ਵੀਡੀਓ

ਦੂਜੇ ਪਾਸੇ ਕਿਸਾਨਾਂ ਨੇ ਕਿਹਾ ਕਿ ਇਹ ਧਰਨਾ ਤਿੰਨ ਦਿਨ ਲਗਾਤਾਰ ਜਾਰੀ ਰਹੇਗਾ ਤੇ ਅਸੀਂ ਇਸ ਬਿੱਲ ਨੂੰ ਵਾਪਸ ਕਰਵਾ ਕੇ ਹੀ ਸਾਹ ਲਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਦਿਨ ਰਾਤ ਇਹ ਧਰਨਾ ਜਾਰੀ ਰੱਖਾਂਗੇ, ਲਾਅ ਐਂਡ ਆਰਡਰ ਨੂੰ ਦੇਖਦੇ ਹੋਏ ਡੀਐਸਪੀ ਨਾਭਾ ਰਜੇਸ਼ ਛਿੱਬਰ ਨੇ ਕਿਹਾ ਕਿ ਅਸੀਂ ਵੱਖ-ਵੱਖ ਪੁਲਿਸ ਪਾਰਟੀਆਂ ਬਣਾਈਆਂ ਹੋਈਆਂ ਹਨ ਤਾਂ ਜੋ ਲਾਅ ਐਂਡ ਆਰਡਰ ਨੂੰ ਕਾਇਮ ਰੱਖਿਆ ਜਾਵੇ।

ਇਸ ਮੌਕੇ ਨਾਭਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਸਿੰਘ ਮੂੰਗੋ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਸਾਰੇ ਪੰਜਾਬ ਦਾ ਵਕੀਲ ਭਾਈਚਾਰਾ ਮੋਦੀ ਸਰਕਾਰ ਦੇ ਇਸ ਕਾਲੇ ਕਾਨੂੰਨ ਦਾ ਵਿਰੋਧ ਕਰਦਾ ਹੈ।

ਕਿਸਾਨ ਪਰਮਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ 'ਤੇ ਜੋ ਆਰਡੀਨੈਂਸ ਥੋਪਿਆ ਗਿਆ ਹੈ, ਬਰਦਾਸ਼ਤ ਨਹੀਂ ਕਰੇਗਾ। ਨਾਭਾ ਦੇ ਡੀਐਸਪੀ ਰਾਜੇਸ਼ ਛਿੱਬੜ ਨੇ ਕਿਹਾ ਕਿ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਸ ਸਬੰਧੀ ਵੀ ਅਸੀਂ ਆਪਣੀਆਂ ਟੀਮਾਂ ਗਠਿਤ ਕਰ ਦਿੱਤੀਆਂ ਹਨ ਅਤੇ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.