ਪਟਿਆਲਾ:ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਚ ਵਾਧਾ ਹੁੰਦਾ ਜਾ ਰਿਹਾ ਹੈ।ਜਿੱਥੇ 325 ਨਵੇਂ ਮਾਮਲੇ ਸਾਹਮਣੇ ਆਏ ਹਨ ਉੱਥੇ ਹੀ 9 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 4728 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ 3,02,826 ਹੋ ਗਿਆ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜ਼ਿਲ੍ਹੇ ਵਿੱਚ ਅੱਜ 4565 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜ਼ਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 6,23,662 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿੱਚੋਂ ਜ਼ਿਲ੍ਹਾ ਪਟਿਆਲਾ ਦੇ 43861 ਕੋਵਿਡ ਪਾਜ਼ੀਟਿਵ 5,76,745 ਨੈਗੇਟਿਵ ਅਤੇ ਲਗਭਗ 2656 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਾਂਚ ਲਈ ਆ ਰਹੇ ਆਸ਼ਾ ਵਰਕਰਾਂ ਨੂੰ ਸਹੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਹੀ ਕੇਸਾਂ ਨੂੰ ਲੱਭ ਕੇ ਉਨ੍ਹਾਂ ਨੂੰ ਠੀਕ ਕੀਤਾ ਜਾ ਸਕੇ ਅਤੇ ਉਨ੍ਹਾਂ ਨਾਲ ਹੀ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਇਹ ਵੀ ਪੜੋ:ਗਿੱਦੜਬਾਹਾ 'ਚ ਬਲੈਕ ਫੰਗਸ ਕਾਰਨ ਇੱਕ ਦੀ ਮੌਤ ਇੱਕ ਜ਼ੇਰੇ ਇਲਾਜ