ਪਟਿਆਲਾ : ਭਾਰਤ ਨੇਤਰਹੀਣ ਸੇਵਕ ਸਮਾਜ ਅਤੇ ਨੈਸ਼ਨਲ ਫਾਊਂਡੇਸ਼ਨ ਆਫ਼ ਬਲਾਈਂਡ (ਪੰਜਾਬ) ਦੇ ਵੱਲੋਂ ਪੰਜਾਬ ਦੇ ਕੋਨੇ ਕੋਨੇ ਤੋਂ ਆਏ ਨੇਤਰਹੀਣਾਂ ਨੇ ਪਟਿਆਲਾ ਵਿੱਚ ਆਪਣੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਪਰ ਪਟਿਆਲਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਰੋਕਿਆ ਗਿਆ।
ਨੇਤਰਹੀਣਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਖੁੱਲ੍ਹ ਕੇ ਨਾਅਰੇਬਾਜ਼ੀ ਕੀਤੀ। ਇਸ ਧਰਨੇ ਪ੍ਰਦਰਸ਼ਨ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਨੇਤਰਹੀਣਾਂ ਦੇ ਜ਼ਿਲ੍ਹਾਂ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ, ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਸਾਲ ਤੋਂ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੇ ਹਾਂ।
ਹੋਰ ਪੜ੍ਹੋ : ਆਵਾਰਾ ਪਸ਼ੂਆਂ ਤੋਂ ਪਰੇਸ਼ਾਨ ਹੋ ਕੇ ਸੜਕਾਂ 'ਤੇ ਆਏ ਲੋਕ
ਪਰੰਤੂ ਸਰਕਾਰ ਦੁਆਰਾ ਆਪਣੇ ਨੁਮਾਇੰਦਿਆਂ ਨੂੰ ਭੇਜ ਕੇ ਸਮਾਂ ਹੀ ਟਪਾਇਆ ਜਾ ਰਿਹਾ ਹੈ। ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿਹਾ ਕਿ, ਪੰਜਾਬ ਸਰਕਾਰ ਵੱਲੋਂ ਸਾਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ, ਉਹ ਵੀ ਲਗਾਤਾਰ ਨਹੀਂ ਮਿਲ ਰਹੀ ਹੈ। ਨੇਤਰਹੀਣ ਦੀ ਮੰਗ ਹੈ ਕਿ ਪੈਨਸ਼ਨ ਨੂੰ ਵਾਧਾ ਕੇ 5000 ਰੁਪਏ ਕੀਤੀ ਜਾਵੇ ਤੇ ਬਿਜਲੀ ਦੇ ਬਿਲ ਮਾਫ਼ ਹੋਣ।