ਪਟਿਆਲਾ : ਕੁਝ ਦਿਨ ਪਹਿਲਾਂ ਹੀ ਈਟੀਵੀ ਭਾਰਤ ਦੀ ਟੀਮ ਨੇ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਪ੍ਰਦੂਸ਼ਿਤ ਨਾਲਿਆਂ ਅਤੇ ਨਦੀਆਂ ਸਬੰਧੀ ਇੱਕ ਖ਼ਾਸ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿੱਚ ਪ੍ਰਦੂਸ਼ਿਤ ਪਾਣੀ ਅਤੇ ਪਲਾਸਟਿਕ ਦੀ ਵਰਤੋਂ ਦਾ ਖ਼ਾਸ ਜ਼ਿਕਰ ਕੀਤਾ ਗਿਆ ਸੀ। ਈਟੀਵੀ ਦੀ ਉਸ ਵਿਸ਼ੇਸ਼ ਖ਼ਬਰ ਲੱਗਣ ਤੋਂ ਬਾਅਦ ਪ੍ਰਸਾਸ਼ਨ ਹਰਕਤ ਵਿਚ ਆ ਗਿਆ ਹੈ। ਹੁਜ਼ ਛੇਤੀ ਛੇਤੀ ਪਟਿਆਲੇ ਨੂੰ ਸਾਫ਼ ਸੁਥਰਾ ਮਨਾਉਣ ਦੀ ਕਵਾਇਤ ਸ਼ੁਰੂ ਹੋ ਚੁੱਕੀ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਵੱਲੋਂ ਪਟਿਆਲਾ 'ਚ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਲੋਕਾਂ ਨੂੰ ਪ੍ਰਦੂਸ਼ਣ ਤੋਂ ਰੋਕਥਾਮ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਗਿਆ।
ਈਟੀਵੀ ਵੱਲੋਂ ਇਹ ਖ਼ਬਰ ਲਗਾਏ ਜਾਣ ਮਗਰੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਵੱਲੋਂ ਪ੍ਰਦੂਸ਼ਣ ਅਤੇ ਪਲਾਸਟਿਕ ਮੁਕਤ ਸ਼ਹਿਰ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਗਿਆ ਤਾਂ ਜੋ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਘਟਾਇਆ ਜਾ ਸਕੇ।
ਇਸ ਜਾਗਰੂਕਤਾ ਸਮਾਗਮ ਵਿੱਚ ਸਕੂਲੀ ਵਿਦਿਆਰਥੀਆਂ ਸਣੇ ਸ਼ਹਿਰ ਵਾਸੀਆਂ ਨੇ ਵੀ ਹਿੱਸਾ ਲਿਆ। ਪਟਿਆਲਾ ਦੀ ਸਾਂਸਦ ਪਰਨੀਤ ਕੌਰ ਨੇ ਵੀ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਵਿਸ਼ੇਸ਼ ਅਪੀਲ ਕੀਤੀ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੇ ਪਟਿਆਲਾ ਨੂੰ ਪਲਾਸਟਿਕ ਮੁਕਤ ਸ਼ਹਿਰ ਬਣਾਉਣ ਦੀ ਗੱਲ ਆਖੀ।
ਦੱਸਣਯੋਗ ਹੈ ਕਿ ਪ੍ਰਦੂਸ਼ਿਤ ਨਾਲਿਆਂ ਅਤੇ ਗੰਦੇ ਪਾਣੀ ਦੀ ਸਹੀ ਨਿਕਾਸੀ, ਸਹੀ ਢੰਗ ਨਾਲ ਸਫ਼ਾਈ ਨਾ ਹੋਣ ਕਾਰਨ ਸ਼ਹਿਰ ਵਾਸਿਆਂ ਨੂੰ ਮਾਨਸੂਨ ਦੇ ਮੌਸਮ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਹਿਰ ਵਿੱਚ ਥਾਂ -ਥਾਂ ਗੰਦਾ ਪਾਣੀ ਖੜ੍ਹਾ ਹੋਣ ਨਾਲ ਲੋਕਾਂ ਦੀ ਸਿਹਤ ਉੱਤੇ ਬੁਰਾ ਪ੍ਰਭਾਵ ਪੈਂਦਾ ਹੈ।