ਪਟਿਆਲਾ: ਹਰਿਆਣਾ ਦੇ ਕਿਸਾਨ ਛੋਟੂ ਰਾਮ ਦਾ ਜਨਮ ਦਿਨ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਪਿੱਟ ਸਿਆਪਾ ਵੀ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਛੋਟੂ ਰਾਮ ਇੱਕ ਅਜਿਹਾ ਇਨਸਾਨ ਸੀ, ਜਿਸ ਨੇ ਅੰਗਰੇਜ਼ਾਂ ਦੇ ਰਾਜ ਵਿੱਚ ਇਕੱਲੇ ਹੀ ਮਜ਼ਦੂਰਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਸੀ।
ਅੱਜ ਕਿਸਾਨ ਆਪਣੇ ਹੱਕਾਂ ਲਈ ਬਾਰਡਰਾਂ 'ਤੇ ਧਰਨਾ ਦੇ ਰਹੇ ਹਨ। ਇਸ ਕਰਕੇ ਅੱਜ ਛੋਟੂ ਰਾਮ ਦਾ ਜਨਮ ਦਿਨ ਮਨਾਇਆ ਗਿਆ ਹੈ। ਛੋਟੂ ਰਾਮ ਨੇ ਮਜ਼ਦੂਰਾਂ ਦੇ ਹੱਕਾਂ ਲਈ 9 ਜਨਵਰੀ 1945 ਨੂੰ ਆਪਣੀ ਜਾਨ ਲੇਖੇ ਲਾ ਦਿੱਤੀ ਸੀ, ਇਸ ਕਰਕੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: ਲਾਲ ਕਿਲ੍ਹਾ ਹਿੰਸ਼ਾ: ਦੀਪ ਸਿੱਧੂ ਦੀ ਪੁਲਿਸ ਹਿਰਾਸਤ 'ਚ 7 ਦਿਨਾਂ ਦਾ ਵਾਧਾ