ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਵਿੱਚ ਬਣਿਆ ਸਰਕਾਰੀ ਰਜਿੰਦਰਾ ਹਸਪਤਾਲ ਡਾਕਟਰਾਂ ਤੋਂ ਬਿਨਾਂ ਸੱਖਣਾ ਹੈ। ਹਸਪਤਾਲ ਵਿੱਚ ਮਰੀਜ਼ਾਂ ਦੇ ਇਲਾਜ ਲਈ ਕੋਈ ਮਾਹਰ ਡਾਕਟਰ ਦਾ ਪ੍ਰਬੰਧ ਵੀ ਨਹੀਂ ਹੈ।
ਰਜਿੰਦਰਾ ਹਸਪਤਾਲ 'ਚ ਡਾਕਟਰ ਨਾ ਹੋਣ ਕਾਰਨ ਪੀੜਤਾਂ ਨੂੰ ਜਾਂ ਤਾਂ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਜਾਂਦਾ ਹੈ ਜਾਂ ਫਿਰ ਪੀੜਤ ਮਜ਼ਬੂਰ ਹੋ ਕੇ ਨਿੱਜੀ ਹਸਪਤਾਲਾਂ ਦਾ ਰੁਖ਼ ਕਰ ਲੈਂਦੇ ਹਨ।