ਪਟਿਆਲਾ: ਬਾਲ ਮਜਦੂਰੀ ਇਕ ਅਪਰਾਧ ਹੈ ਇਹ ਜਾਣਦੇ ਹੋਏ ਵੀ ਕੁਝ ਲੋਕ ਇਸ ਅਪਰਾਧ ਤੋਂ ਗੁਰੇਜ਼ ਨਹੀਂ ਕਰਦੇ। ਅਜਿਹੇ ਲੋਕਾਂ ਖਿਲਾਫ ਕਾਰਵਾਈ ਕਰਦਿਆਂ ਪਟਿਆਲਾ ਵਿਖੇ ਮੰਤਰੀ ਬਲਜੀਤ ਕੌਰ ਵੱਲੋਂ ਕਾਰਵਾਈ ਕਰਦਿਆਂ ਬੱਚਿਆਂ ਨੂੰ ਰਿਹਾਅ ਕਰਵਾਇਆ ਗਿਆ। ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਕੀਤੀ ਗਈ ਸਫ਼ਲ ਛਾਪੇਮਾਰੀ ਅਤੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਕੀਤੀ ਗਈ ਛਾਪੇਮਾਰੀ ਦੇ ਨਤੀਜੇ ਵਜੋਂ ਵੱਖ-ਵੱਖ ਖੇਤਰਾਂ ਤੋਂ 19 ਬੱਚਿਆਂ ਨੂੰ ਬਚਾਇਆ ਗਿਆ।
ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ: ਵਧੇਰੇ ਜਾਣਕਾਰੀ ਦਿੰਦਿਆਂ ਡਾ:ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਵਿੱਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ।ਮੰਤਰੀ ਨੇ ਅੱਗੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਬਚਾਏ ਗਏ 14 ਸਾਲਾ ਬੱਚੇ ਨੇ ਮਕੈਨੀਕਲ ਇੰਜੀਨੀਅਰ ਬਣਨ ਦੀ ਤੀਬਰ ਇੱਛਾ ਪ੍ਰਗਟਾਈ। ਉਸ ਦੀਆਂ ਇੱਛਾਵਾਂ ਨੂੰ ਪਛਾਣਦੇ ਹੋਏ, ਅਸੀਂ ਗੈਰ ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਭਾਈਵਾਲੀ ਕੀਤੀ ਹੈ, ਜਿਸ ਨੇ ਉਸ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਸਹਿਮਤੀ ਦਿੱਤੀ ਹੈ।
ਸਰਕਾਰ ਇਸ ਮੁੱਦੇ ਨੂੰ ਸਾਡੇ ਸਮਾਜ ਵਿੱਚੋਂ ਖ਼ਤਮ ਕਰਨ ਲਈ ਵਚਨਬੱਧ: ਡਾ: ਬਲਜੀਤ ਕੌਰ ਨੇ ਬਚਪਨ ਬਚਾਓ ਅੰਦੋਲਨ ਦਾ ਇਸ ਉਪਰਾਲੇ ਦੌਰਾਨ ਭਰਪੂਰ ਸਹਿਯੋਗ ਅਤੇ ਸਮੱਰਥਨ ਲਈ ਧੰਨਵਾਦ ਕੀਤਾ। ਮੰਤਰੀ ਨੇ ਅੱਗੇ ਕਿਹਾ ਕਿ ਬਾਲ ਮਜ਼ਦੂਰੀ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਸਰਕਾਰ ਇਸ ਮੁੱਦੇ ਨੂੰ ਸਾਡੇ ਸਮਾਜ ਵਿੱਚੋਂ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ ਅਧਿਕਾਰਾਂ ਦੀ ਰੱਖਿਆ ਅਤੇ ਰਾਜ ਭਰ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖਾਂਗੇ
- CM Mann in Sangrur: ਸੰਗਰੂਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, 200 ਤੋਂ ਵੱਧ ਜੇਲ੍ਹ ਵਾਰਡਨਾਂ ਨੂੰ ਦੇਣਗੇ ਨਿਯੁਕਤੀ ਪੱਤਰ
- ਰਿਸ਼ਵਤ ਤੇ ਜਾਤੀਵਾਦੀ ਟਿੱਪਣੀ ਕਰਨ ਦੇ ਇਲਜ਼ਾਮ 'ਚ ਵਿਧਾਨ ਸਭਾ ਕਮੇਟੀ ਨੇ ਵਿਸ਼ੇਸ਼ ਸਕੱਤਰ ਵਾਈਵੀਵੀ ਰਾਜਸ਼ੇਖਰ ਨੂੰ ਕੀਤਾ ਤਲਬ
- ਸਿੱਧੂ ਤੇ ਮਾਨ ਦੀ ਲੜਾਈ ਵਿੱਚ ਬੀਬੀ ਨਵਜੋਤ ਸਿੱਧੂ ਦੀ ਐਂਟਰੀ, ਕਿਹਾ- CM ਜਿਸ ਕੁਰਸੀ ਉਤੇ ਬੈਠਾ, ਉਹ ਨਵਜੋਤ ਸਿੱਧੂ ਨੇ ਤੋਹਫ਼ੇ ਵਜੋਂ ਦਿੱਤੀ...
ਬਾਲ ਮਜ਼ਦੂਰੀ : ਦੱਸਦੀਏ ਕਿ ਬਾਲ ਮਜਦੂਰੀ ਕਰਨ ਵਾਲੇ ਬੱਚਿਆਂ ਦੀ ਉਮਰ ਪੰਜ ਤੋਂ ਪੰਦਰਾਂ ਸਾਲ ਤੱਕ ਮੰਨੀ ਜਾਂਦੀ ਹੈ। ਸੰਸਾਰ ਵਿੱਚ ਸਭ ਤੋਂ ਵੱਧ ਬਾਲ ਮਜ਼ਦੂਰ ਭਾਰਤ ਵਿੱਚ ਹਨ। ਬਾਲ-ਮਜ਼ਦੂਰੀ ਭਾਰਤ ਦੇ ਮੱਥੇ ‘ਤੇ ਲੱਗਿਆ ਬਦਨੁਮਾ ਦਾਗ਼ ਮੰਨਿਆ ਜਾਂਦਾ ਹੈ ਅਤੇ ਬਾਲ-ਮਜ਼ਦੂਰਾਂ ਕੀਤੇ ਜਾਣ ਵਾਲੇ ਕੰਮਾਂ ਵਿਚ ਢਾਬਿਆਂ ‘ਤੇ ਮਜ਼ਦੂਰੀ, ਘਰਾਂ ਵਿੱਚ ਸਾਫ਼-ਸਫ਼ਾਈਆਂ, ਰਸੋਈ ਦਾ ਕੰਮ, ਖੇਡਾਂ ਵਿੱਚ ਕੰਮ, ਬੂਟ ਪਾਲਿਸ਼ ਕਰਨੇ, ਪਿਤਾ ਪੁਰਖੀ ਕੰਮਾਂ ਵਿੱਚ ਮਦਦ ਕਰਨੀ, ਫੈਕਟਰੀਆਂ ਵਿੱਚ ਮਜ਼ਦੂਰੀ, ਦੁਕਾਨਾਂ ਤੇ ਮਜ਼ਦੂਰੀ ਆਦਿ ਜੋ ਵੀ ਉਨ੍ਹਾਂ ਦੀ ਸਮਰੱਥਾ ਅਨੁਸਾਰ ਹੋ ਸਕੇ, ਉਹ ਕਰਦੇ ਹਨ। ਬਹੁਤ ਸਾਰੇ ਛੋਟੇ-ਛੋਟੇ ਗ਼ਰੀਬ ਬੱਚੇ ਬੱਸਾਂ ਗੱਡੀਆਂ ਵਿੱਚ ਗਾ-ਗਾ ਕੇ ਭੀਖ ਮੰਗਦੇ ਵੀ ਵੇਖੇ ਜਾ ਸਕਦੇ ਹਨ।
(PRESS NOTE)