ਪਟਿਆਲਾ: ਸਮਾਣਾ ਵਿਖੇ ਦਿਨ ਦਿਹਾੜੇ 2 ਗੁੱਟਾਂ ਵਿਚਕਾਰ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਆਪਸੀ ਤਕਰਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਹਾਂ ਗੁੱਟਾਂ ਵਿੱਚ ਤਲਵਾਰਾਂ ਵੀ ਚੱਲੀਆਂ ਜਿਸ ਕਾਰਨ 4 ਵਿਅਕਤੀ ਜ਼ਖ਼ਮੀ ਹੋ ਗਏ।
ਸਮਾਣਾ ਵਿਖੇ ਦਿਨ ਦਿਹਾੜੇ ਇਨ੍ਹਾਂ ਦੋਹਾਂ ਗੁੱਟਾਂ ਵਿੱਚ ਹੋਈ ਲੜਾਈ ਦੀ ਸੀਸੀਟੀਵੀ ਫੂਟੇਜ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਲੋਕ ਸ਼ਰੇਆਮ ਹਥਿਆਰ ਚੁੱਕੀ ਭੱਜ ਰਹੇ ਹਨ।
ਇਸ ਸਬੰਧੀ ਐਸਐਚਓ ਪਰਮਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ 13 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜ਼ਖ਼ਮੀ ਜ਼ੇਰੇ ਇਲਾਜ ਹਨ ਜਿਨ੍ਹਾਂ ਦੀ ਮੈਡੀਕਲ ਰਿਪੋਰਟ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਝਗੜੇ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਉੱਤੇ ਪਹਿਲਾਂ ਵੀ ਲੜਾਈ ਝਗੜੇ ਦੇ ਮਾਮਲੇ ਦਰਜ ਹਨ।