ਪਟਿਆਲਾ:ਸਾਮਣਾ 'ਚ ਕਿਸਾਨ ਰੈਲੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰ ਮੋਦੀ ਸਰਕਾਰ ਨੂੰ ਫਟਕਾਰ ਲਾਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਮੋਦੀ ਜੀ ਨੂੰ ਖੇਤੀਬਾੜੀ ਬਾਰੇ ਕੁੱਝ ਪਤਾ ਨਹੀਂ ਅਤੇ ਜੇਕਰ ਕਰ ਉਹ ਪਤਾ ਹੋਣ ਦਾ ਦਾਅਵਾ ਕਰਦੇ ਹਨ ਤਾਂ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਧੱਕਾ ਕਿਉਂ ਕਰ ਰਹੇ ਹਨ।
ਮੁੱਖ ਮਤੰਰੀ ਕੈਪਟਨ ਨੇ ਕਿਹਾ ਕਿ ਇਹ ਕਾਨੂੰਨ ਸਿਰਫ ਕਿਸਾਨਾਂ ਲਈ ਹੀ ਨਹੀਂ ਸਗੋਂ ਦੁਕਾਨਦਾਰਾਂ, ਆੜ੍ਹਤੀਆਂ ਅਤੇ ਆਮ ਲੋਕਾਂ ਲਈ ਵੀ ਨੁਕਸਾਨਦੇਹ ਹਨ। ਉਨ੍ਹਾਂ ਕਿਹ ਕਿ ਇਹ ਕਾਨੂੰਨ ਲਿਆ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਖ਼ਰੀ ਦਮ ਤਕ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਕਾਨੂੰਨ ਰੱਦ ਕਰਵਾਉਣ ਲਈ ਕੀਤੀ ਜਾਵੇਗੀ ਹਰ ਕੋਸ਼ਿਸ਼
ਮੁੱਖ ਮਤੰਰੀ ਕੈਪਟਨ ਨੇ ਕਿਹਾ ਕਿ ਇਹ ਸੰਘਰਸ਼ ਇੱਥੇ ਹੀ ਨਹੀਂ ਰੁਕੇਗਾ ਸੱਗੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਾਂਗਰਸ ਵੱਲੋਂ ਜੋ ਹੋਇਆ ਉਹ ਕਰੇਗੀ ਅਤੇ ਆਖ਼ਰੀ ਸਾਹ ਤਕ ਇਹ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਵਿਧਾਨਸਭਾ ਦਾ ਵਿਸ਼ੇਸ਼ ਸ਼ੈਸ਼ਨ ਸੱਦ ਇਸ ਕਾਨੂੰਨ ਨੂੰ ਰੱਦ ਕਰਨ ਲਈ ਮਤਾ ਪਾਸ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਕਾਂਗਰਸ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਤਰ੍ਹਾਂ ਦੀ ਕਾਨੂੰਨੀ ਲੜਾਈ ਲੜਨ ਲਈ ਤਿਆਰ ਹੈ।
ਰਾਹੁਲ ਗਾਂਧੀ ਹੋਣਗੇ ਆਗਾਮੀ ਪੀਐਮ
ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਨੇ ਆਗਾਮੀ ਚੋਣਾਂ 'ਚ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਮੀਦ ਜਤਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਕਾਂਗਰਸ ਪਾਰਟੀ ਨੂੰ ਮੌਕਾ ਦੇਣ ਅਤੇ ਵੋਟ ਦੇ ਰਾਹੁਲ ਗਾਂਧੀ ਨੂੰ ਆਪਣਾ ਪ੍ਰਧਾਨ ਮੰਤਰੀ ਚੁਣਨ ਤਾਂ ਰਾਹੁਲ ਗਾਂਧੀ ਉਹ ਸਾਰੇ ਕਾਲੇ ਕਾਨੂੰਨ ਜੋ ਕਿਸਾਨਾਂ ਅਤੇ ਲੋਕਾਂ ਦੇ ਹੱਕ 'ਚ ਨਹੀਂ ਹਨ ਉਹ ਰੱਦ ਕਰਨਗੇ ਅਤੇ ਦੇਸ਼ ਦੀ ਭਲਾਈ ਲਈ ਕਾਰਜ ਕਰਨਗੇ।