ETV Bharat / state

ਕੰਪਿਊਟਰ ਅਧਿਆਪਕ ਯੂਨੀਅਨ ਦਾ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪਟਿਆਲਾ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਬੱਸ ਅੱਡੇ ਤੋਂ ਲੈਕੇ ਮੋਤੀ ਮਹਿਲ ਤੱਕ ਪੈਦਲ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਹੁੰਚੇ।

ਕੰਪਿਊਟਰ ਅਧਿਆਪਕ ਯੂਨੀਅਨ ਦਾ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਕੰਪਿਊਟਰ ਅਧਿਆਪਕ ਯੂਨੀਅਨ ਦਾ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
author img

By

Published : Jul 4, 2021, 8:33 PM IST

ਪਟਿਆਲਾ: ਪੰਜਾਬ ਦੀ ਮੌਜੂਦਾ ਸਰਕਾਰ ਦੇ ਖ਼ਿਲਾਫ਼ ਪੰਜਾਬ ਦੇ ਜ਼ਿਆਦਾਤਰ ਵਿਭਾਗਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵਿੱਚ ਕੋਈ ਆਪਣੀ ਪੱਕੀ ਨੌਕਰੀ ਨੂੰ ਲੈਕੇ ਪ੍ਰਦਰਸ਼ਨ ਕਰ ਰਿਹਾ ਹੈ, ਤਾਂ ਕੋਈ ਤਨਖਾਹ ਵਿੱਚੋਂ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਟੌਤੀ ਨੂੰ ਲੈਕੇ ਪ੍ਰਦਰਸ਼ਨ ਕਰ ਰਿਹਾ ਹੈ। ਇਸੇ ਤਰ੍ਹਾਂ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਪਟਿਆਲਾ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਬੱਸ ਅੱਡੇ ਤੋਂ ਲੈਕੇ ਮੋਤੀ ਮਹਿਲ ਤੱਕ ਪੈਦਲ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਹੁੰਚੇ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਮ੍ਰਿਤਕ ਅਧਿਆਪਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪਹਿਲ ਦੇ ਅਧਾਰ ‘ਤੇ ਨੌਕਰੀ ਦੇਵੇ।
ਦੂਜੀ ਮੰਗ ਇਹ ਹੈ ਕਿ ਉਨ੍ਹਾਂ ਨੂੰ ਸਮੇਂ ਸਮੇਂ ਤੇ ਵਾਧਾ ਦਿੱਤਾ ਜਾਵੇ।

ਕੰਪਿਊਟਰ ਅਧਿਆਪਕ ਯੂਨੀਅਨ ਦਾ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਾਡੀ ਸਿੱਖਿਆ ਮੰਤਰੀ ਨਾਲ ਸਮੇਂ-ਸਮੇਂ 'ਤੇ ਪੈਨਲ ਮੀਟਿੰਗ ਹੋਈ ਹੈ, ਤੇ ਸਿੱਖਿਆ ਮੰਤਰੀ ਵੱਲੋਂ ਇਸ ਗੱਲ 'ਤੇ ਵੀ ਸਹਿਮਤੀ ਜਤਾਈ ਕਿ ਸਾਡੀਆਂ ਮੰਗਾਂ ਜਾਇਜ਼ ਹਨ, ਪਰ ਨਿਰਾਸ਼ਾਜਨਕ ਹੋਣ ਤੋਂ ਬਾਅਦ ਵੀ ਸਾਡੀਆਂ ਮੰਗਾਂ ਸਵੀਕਾਰ ਨਹੀਂ ਕੀਤੀਆਂ ਗਈਆਂ।ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦੇ ਹੋਏ ਕਿਹਾ, ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ, ਤਾਂ ਉਹ 2022 ਦੀਆਂ ਚੋਣਾਂ ਵਿੱਚ ਕੈਪਟਨ ਸਰਕਾਰ ਦੇ ਖ਼ਿਲਾਫ਼ ਚੋਣ ਪ੍ਰਚਾਰ ਕਰਨਗੇ।

ਇਹ ਵੀ ਪੜ੍ਹੋ:ਮੋਤੀ ਮਹਿਲ ਬਾਹਰ ਨੇਤਰਹੀਣਆਂ ਦਾ ਧਰਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.