ਪਟਿਆਲਾ: ਸੀਨੀਅਰ ਕਾਂਗਰਸੀ ਆਗੂ ਪਰਨੀਤ ਕੌਰ ਨੇ ਆਪਣੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਂਦੇ ਹੋਏ ਪਟਿਆਲਾ ਦੇ ਵੱਖ-ਵੱਖ ਇਲਾਕਿਆਂ 'ਚ ਬੂਥ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ।
ਇਸ ਮੌਕੇ ਪਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਜੱਦੀ ਸ਼ਹਿਰ ਹੋਣ ਦੇ ਨਾਤੇ ਪਟਿਆਲਾ 'ਚ ਕਰੋੜਾਂ ਰੁਪਏ ਦੇ ਕੰਮ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਬਿਨਾ ਕਿਸੇ ਭੇਦਭਾਵ ਤੋਂ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ ਤਾਂ ਜੋ ਲੋਕ ਆਪਣੀਆ ਘਰੇਲੂ ਜ਼ਰੂਰਤਾਂ ਨੂੰ ਵਧੀਆ ਤਰੀਕੇ ਨਾਲ ਪੂਰਾ ਕਰ ਸਕਣ।