ETV Bharat / state

'ਕਾਂਗਰਸ ਸਰਕਾਰ ਨੇ ਕੋਈ ਵਿਕਾਸ ਕਾਰਜ ਨਹੀਂ ਕੀਤਾ' - development work

ਪਟਿਆਲਾ (Patiala) ਦੇ ਹਲਕਾ ਘਨੌਰ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra) ਬਹਾਦਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਰੋਧੀ ਧਿਰ ਉਤੇ ਨਿਸ਼ਾਨੇ ਸਾਧੇ ਹਨ।

'ਕਾਂਗਰਸ ਸਰਕਾਰ ਨੇ ਕੋਈ ਵਿਕਾਸ ਕਾਰਜ ਨਹੀਂ ਕੀਤਾ'

author img

By

Published : Nov 15, 2021, 10:37 AM IST

ਪਟਿਆਲਾ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪਟਿਆਲਾ (Patiala) ਦੇ ਹਲਕਾ ਘਨੌਰ ਤੋਂ ਉਮੀਦਵਾਰ ਐਲਾਨ ਕੀਤਾ ਗਿਆ ਹੈ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra)ਬਹਾਦਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਹਲਕਾ ਘਨੌਰ ਦੇ ਲੋਕਾਂ ਦੀ ਇੱਛਾ ਪੂਰੀ ਹੋ ਗਈ ਹੈ ਕਿ ਮੈਨੂੰ ਘਨੌਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦਾ ਕਾਂਗਰਸ ਦੇ ਉਮੀਦਵਾਰ ਤੋਂ ਵਿਸ਼ਵਾਸ ਉੱਠ ਗਿਆ ਸੀ।

ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੇ 5 ਸਾਲ ਪੂਰੇ ਹੋਣ ਜਾ ਰਹੇ ਹਨ ਪਰ ਇਸ ਦੌਰਾਨ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ ਸੀ।ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਦਾ ਰੋਲ ਵੀ ਚੰਗੀ ਤਰ੍ਹਾਂ ਨਹੀਂ ਨਿਭਾਇਆ ਹੈ ਅਤੇ ਇਸ ਕਰਕੇ ਇਹ ਪੰਜਾਬ ਵਿਰੋਧੀ ਹੋ ਚੁੱਕੇ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਉਤੇ ਹਰ ਸਾਲ ਸਵਾਲ ਖੜ੍ਹੇ ਕਰਦਾ ਹੈ ਕਿ ਪੰਜਾਬ ਵਿਚ ਪਰਾਲੀ ਦੇ ਧੂੰਏ ਨਾਲ ਦਿੱਲੀ ਵਿਚ ਪ੍ਰਦੂਸ਼ਣ ਹੁੰਦਾ ਹੈ ਅਤੇ ਪਰਾਲੀ ਸਾੜਨ ਵਾਲੇ ਥਰਮਲ ਪਲਾਂਟ ਬੰਦ ਹੋਣ ਚਾਹੀਦੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀ ਉਤੇ ਕੇਜਰੀਵਾਲ ਨੇ ਆਪਣਾ ਹੱਕ ਜਤਾਉਂਦੇ ਹੋਏ ਵਿਧਾਨ ਸਭਾ ਵਿਚ ਰਿਪੋਰਟ ਪੇਸ਼ ਕੀਤੀ ਹੈ ਉਸ ਤੋਂ ਇਹ ਸਾਬਤ ਹੁੰਦਾ ਹੈ ਕਿ ਕੇਜਰੀਵਾਲ ਸਰਕਾਰ ਪੰਜਾਬ ਦੇ ਵਿਰੋਧੀ ਹੈ।

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ 26 ਜਨਵਰੀ ਨੂੰ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਹੋਈਆ ਅਤੇ ਕਿਸਾਨਾਂ ਉਤੇ ਤਸੱਦਦ ਕੀਤਾ ਗਇਆ ਜਿਸ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਸਰਬ ਪਾਰਟੀ ਦੀ ਇਕ ਕਮੇਟੀ ਬਣਾਈ ਗਈ। ਕਮੇਟੀ ਨੇ ਸਾਬਤ ਕਰ ਦਿੱਤਾ ਕਿ ਇਹ ਸਾਰਾ ਕੁੱਝ ਕੇਜਰੀਵਾਲ ਦੀ ਸ਼ਹਿ ਉਤੇ ਇਹ ਸਾਰੀ ਘਟਨਾ ਹੋਈ ਹੈ।

ਉਨ੍ਹਾਂ ਨੇ ਕਿਹਾ ਹੈ ਬੀਬੀ ਹਰਪ੍ਰੀਤ ਮੁਖਮੈਲਪੁਰ ਵੀ ਸਾਡਾ ਪਰਿਵਾਰ ਦਾ ਹਿੱਸਾ ਹੈ। ਇਸ ਕਰਕੇ ਉਨ੍ਹਾਂ ਦਾ ਸੀਟ ਮੰਗਣਾ ਜਾਇਜ਼ ਹੱਕ ਹੈ ਪਰ ਪਾਰਟੀ ਨੇ ਕਈ ਕਾਰਨਾਂ ਕਰਕੇ ਫ਼ੈਸਲੇ ਲੈਣੇ ਹੁੰਦੇ ਹਨ। ਇਸ ਕਰਕੇ ਅਜਿਹੀ ਕੋਈ ਗੱਲ ਨਹੀਂ ਹੈ। ਉਨ੍ਹਾਂ ਨੂੰ ਵੀ ਪਾਰਟੀ ਵਿਚ ਸਤਿਕਾਰਯੋਗ ਥਾਂ ਦਿੱਤੀ ਜਾਵੇਗੀ। ਜਿਹੜਾ ਵੀ ਦਿਲੋਂ ਅਕਾਲੀ ਦਲ ਦੇ ਨਾਲ ਜੁੜਿਆ ਹੁੰਦਾ ਹੈ। ਉਹ ਕਦੇ ਵੀ ਸੀਟ ਪਿੱਛੇ ਨਹੀਂ ਲੜਦਾ।

ਇਹ ਵੀ ਪੜੋ:ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਸੇਵਕਾਂ ਵੱਲੋਂ ਪ੍ਰਦਰਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.