ਪਟਿਆਲਾ: ਦੇਸ਼ ਵਿੱਚ ਇੱਕ ਫੇਰ ਮਹਿੰਗਾਈ ਵਧਦੀ ਜਾ ਰਹੀ ਹੈ। ਮਹਿੰਗਾਈ ਵਧਣ ਨੂੰ ਲੈਕੇ ਆਮ ਲੋਕਾਂ ਨੂੰ ਘਰ ਦਾ ਗੁਜਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ ਜਿਸ ਦੇ ਚੱਲਦੇ ਲੋਕਾਂ ਵਿੱਚ ਕੇਂਦਰ ਸਰਕਾਰ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਲੋਕਾਂ ਵੱਲੋਂ ਕੇਂਦਰ ਸਰਕਾਰ ਤੋਂ ਮਹਿੰਗਾਈ ਉੱਪਰ ਠੱਲ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਸਿਆਸੀ ਪਾਰਟੀਆਂ ਵੱਲੋਂ ਵੀ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਕਾਂਗਰਸ ਵੱਲੋਂ ਪੂਰੇ ਦੇਸ਼ ਵਿੱਚ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਹੀ ਪੰਜਾਬ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਮੋਦੀ ਸਰਕਾਰ ਤੋਂ ਵਧ ਰਹੀ ਮਹਿੰਗਾਈ ਤੇ ਕੰਟਰੋਲ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਸਦੇ ਚੱਲਦੇ ਹੀ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਪਟਿਆਲਾ ਵਿਖੇ ਕੇਂਦਰ ਸਰਕਾਰ ਖਿਲਾਫ਼ ਧਰਨਾ ਦਿੱਤਾ। ਇਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਹੱਥਾਂ ਵਿੱਚ ਮਹਿੰਗਾਈ ਵਾਲੇ ਪੋਸਟਰ ਫੜ ਕੇਂਦਰ ਸਰਕਾਰ ਖਿਲਾਫ਼ ਰੋਸ ਜਤਾਇਆ ਗਿਆ।
ਇਸ ਮੌਕੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿਨ ਪ੍ਰਤੀ ਦਿਨ ਮਹਿੰਗੀ ਕੀਤੀ ਜਾ ਰਹੀ ਹੈ ਜਿਸ ਦੇ ਚੱਲਦੇ ਗਰੀਬ ਨੂੰ ਘਰ ਦਾ ਗੁਜਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਕਾਰਨ ਹਰ ਪਾਸੇ ਲੋਕੀ ਪਰੇਸ਼ਾਨ ਹਨ। ਕਾਂਗਰਸ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਲਤ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਬੀੜਾ ਚੁੱਕਿਆ ਗਿਆ ਹੈ।
ਇਸਦੇ ਨਾਲ ਹੀ ਉਨ੍ਹਾਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਵੇਲੇ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ ਗਿਆ। ਇਸਦੇ ਨਾਲ ਹੀ ਜਲਾਲਪੁਰਾ ਨੇ ਪੰਜਾਬ ਦੇ ਭਖਦੇ ਮੁੱਦੇ ਜਿਸ ਤਰ੍ਹਾਂ ਚੰਡੀਗੜ੍ਹ, ਬੀਬੀਐਮ ਅਤੇ ਪਾਣੀਆਂ ਦੇ ਮੁੱਦੇ ਨੂੰ ਲੈਕੇ ਕੇਂਦਰ ਸਰਕਾਰ ਉੱਪਰ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ: ਮਹਿੰਗਾਈ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ