ETV Bharat / state

ਕਾਂਗਰਸ ਯੂਥ ਵਿੰਗ ਨੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - petrol prices

ਪਟਿਆਲਾ 'ਚ ਕਾਂਗਰਸ ਯੂਥ ਵਿੰਗ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਖ਼ਿਲਾਫ਼ ਮੋਟਰ ਸਾਈਕਲ 'ਤੇ ਰੋਸ ਰੈਲੀ ਕੱਢੀ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਜ਼ਾਹਿਰ ਕੀਤਾ।

ਕਾਂਗਰਸ ਯੂਥ ਵਿੰਗ ਨੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੀਤਾ ਪ੍ਰਦਰਸ਼ਨ

author img

By

Published : Jun 27, 2020, 1:55 PM IST

ਪਟਿਆਲਾ: ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੌਰਾਨ ਅੱਜ ਕਾਂਗਰਸ ਯੂਥ ਵਿੰਗ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਖ਼ਿਲਾਫ਼ ਮੋਟਰ ਸਾਈਕਲ 'ਤੇ ਰੋਸ ਰੈਲੀ ਕੀਤੀ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਜ਼ਾਹਿਰ ਕੀਤਾ।

ਕਾਂਗਰਸ ਯੂਥ ਵਿੰਗ ਦੇ ਜਨਰਲ ਸਕੱਤਰ ਅਵਤਾਰ ਸਿੰਘ ਰਿੰਪੀ ਨੇ ਦੱਸਿਆ ਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ ਤੇ ਭਾਰਤ 'ਚ ਤੇਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਦੇ ਵੱਧਣ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵੀਡੀਓ

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਦੇ ਸੰਕਟ ਭਰੇ ਸਮੇਂ ਨਾਲ ਜੂਝ ਰਿਹਾ ਤੇ ਉਥੇ ਹੀ ਕੇਂਦਰ ਸਰਕਾਰ ਤੇਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਵਾਧੂ ਦਾ ਭਾਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ 3 ਮਹੀਨੇ ਦੇ ਲੌਕਡਾਊਨ 'ਚ ਕੰਮਕਾਰ ਠੱਪ ਰਹੇ ਸੀ ਅਨਲੌਕ 1.0 'ਚ ਕਾਰੋਬਾਰ ਅਦਾਰਾ ਖੁੱਲਣ 'ਤੇ ਕੇਂਦਰ ਸਰਕਾਰ ਨੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੇ ਫਿਰ ਤੋਂ ਕੰਮਕਾਰ ਠੱਪ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ਦੀ ਵਧੀਆਂ ਕੀਮਤਾਂ 'ਤੇ ਹਰ ਕਿਸੇ ਨੂੰ ਆਪਣੀ ਆਵਾਜ਼ ਚੁੱਕਣੀ ਚਾਹੀਦੀ ਹੈ ਤੇ ਆਪਣੀ ਇੱਕ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਪਾਉਣੀ ਚਾਹੀਦੀ ਹੈ ਤਾਂ ਜੋ ਉਸ ਵੀਡੀਓ ਨਾਲ ਦੇਸ਼ ਦੇ ਪੀਐਮ ਦੀਆਂ ਅੱਖਾ ਖੁੱਲ੍ਹਣ ਤੇ ਉਹ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਘੱਟ ਕਰੇ।

ਜ਼ਿਕਰਯੋਗ ਹੈ ਕਿ ਪਿਛਲੇ 20 ਦਿਨਾਂ ਤੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ:ਬਾਡੀ ਬਿਲਡਰਾਂ ਨੇ ਸ਼ਰਾਬ ਦੇ ਠੇਕਿਆਂ ਦੇ ਬਾਹਰ ਹੱਥਾਂ 'ਚ ਮੈਡਲ ਫੜ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.