ਪਟਿਆਲਾ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਵੱਲੋਂ ਇੱਕ ਸਮਾਗਮ ਦੇ ਵਿੱਚ ਪਹੁੰਚੇ ਮੈਂਬਰ ਪਾਰੀਲਮੈਂਟ ਪ੍ਰਨੀਤ ਕੌਰ ਤੇ ਹੋਰ ਕਾਂਗਰਸ ਆਗੂਆਂ ਦਾ ਜਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਉਨ੍ਹਾਂ ਖਿਲਾਫ਼ ਨਾਅਰੇਬਾਜੀ ਕਰਦੇ ਹੋਏ ਕਾਲੀਆ ਝੰਡੀਆਂ ਵਿਖਾਈਆਂ ਗਈਆਂ।
ਜਿਕਰਯੋਗ ਹੈ ਕਿ ਸੰਸਦ ਪ੍ਰਨੀਤ ਕੌਰ ਜ਼ਿਲ੍ਹੇ ਦੇ ਪਿੰਡ ਭੁੱਨਰਹੇੜੀ ਦੇ ਵਿੱਚ ਕਿਸੇ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਇਸ ਦੌਰਾਨ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਜਲ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਉਨ੍ਹਾਂ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕਾਂਗਰਸ ਵੱਲੋਂ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਦਾ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੱਤਾ ਵਿੱਚ ਆਉਣ ਤੇ ਉਨ੍ਹਾਂ ਪੱਕਾ ਕੀਤਾ ਜਾਵੇਗਾ ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਰਕੇ ਉਨ੍ਹਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਉਹ ਸਰਕਾਰ ਦੇ ਖਿਲਾਫ਼ ਤਿੱਖਾ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ: ਭਾਜਪਾ ਚੋਣਾਂ 'ਚ ਜਿੱਤ ਤਾਂ ਕੀ ਨਾਮਜ਼ਦਗੀ ਨਹੀਂ ਭਰ ਸਕੇਗੀ: ਕਿਸਾਨ