ਪਟਿਆਲਾ: ਸੂਬੇ ਦੇ ਵਿੱਚ ਦਰਜਾ ਚਾਰ ਮੁਲਾਜ਼ਮਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਖਿਲਾਫ਼ ਰੋਸ ਧਰਨੇ (Protests) ਦਿੱਤੇ ਜਾ ਰਹੇ ਹਨ। ਪਟਿਆਲਾ ਦੇ ਵਿੱਚ ਕੋਰੋਨਾ ਵਾਰੀਅਰਾਂ (Corona Warriors) ਵੱਲੋਂ ਸੂਬਾ ਸਰਕਾਰ (State Government) ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਮੀਟਿੰਗ ਦੇ ਵਿੱਚ ਸਮੱਸਿਆ ਦੇ ਹੱਲ ਦਾ ਭਰੋਸਾ ਜ਼ਰੂਰ ਦਿੱਤਾ ਜਾਂਦਾ ਹੈ ਪਰ ਅਜੇ ਤੱਕ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਪੱਕਿਆ ਕੀਤਾ ਜਾਵੇ। ਨਾਲ ਹੀ ਉਨ੍ਹਾਂ ਸਰਕਾਰ ਤੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੂੰ ਔਖੇ ਸਮੇਂ ਸਰਕਾਰ ਦੇ ਵੱਲੋਂ ਵਰਤਿਆ ਗਿਆ ਹੈ ਤੇ ਬਾਅਦ ਦੇ ਵਿੱਚ ਕੱਢ ਦਿੱਤਾ ਗਿਆ। ਜਿਸਦੇ ਚੱਲਦੇ ਉਹ ਆਪਣੀਆਂ ਮੰਗਾਂ ਨੂੰ ਲੈਕੇ ਸੜਕਾਂ ਤੇ ਆਉਣ ਲਈ ਮਜ਼ਬੂਰ ਹੋਏ ਹਨ।
ਇਸਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਲਖੀਮਪੁਰ ਘਟਨਾ ਨੂੰ ਲੈਕੇ ਮੋਦੀ ਤੇ ਯੋਗੀ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਘੜੇ ਭੰਨ ਕੇ ਸਰਕਾਰ ਖਿਲਾਫ਼ ਰੋਸ ਜਤਾਇਆ ਗਿਆ। ਉਨ੍ਹਾਂ ਵੱਲੋਂ ਸਰਕਾਰ ਤੋਂ ਮੁਲਜ਼ਮ ਖਿਲਾਫ਼ ਸਖ਼ਤ ਸਜ਼ਾ ਦੀ ਮੰਗ ਕੀਤੀ ਗਈ ਅਤੇ ਉਸਦੇ ਪਿਤਾ ਨੂੰ ਮੰਤਰੀ ਮੰਡਲ ਦੇ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਸਰਕਾਰ ਤੋਂ ਕਿਸਾਨਾਂ ਦੀ ਸਮੱਸਿਆ ਦੇ ਹੱਲ ਵੀ ਮੰਗ ਕੀਤੀ ਤਾਂ ਕਿ ਕਿਸਾਨ ਆਪਣੇ ਘਰਾਂ ਨੂੰ ਪਰਤ ਸਕਣ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਤੇ ਹਰੀਸ਼ ਰਾਵਤ ਜਨਰਲ ਸਕੱਤਰ ਵੇਣੂਗੋਪਾਲ ਨਾਲ ਕਰਨਗੇ ਮੁਲਾਕਾਤ