ਪਟਿਆਲਾ: ਸੂਬੇ ’ਚ ਕੋਰੋਨਾ ਨੇ ਮੁੜ ਰਫ਼ਤਾਰ ਫੜ ਲਈ ਹੈ ਜਿਸ ਕਾਰਨ ਸਰਕਾਰ ਨੇ ਹੁਣ ਸਖ਼ਤਾਈ ਕਰਨ ਦੀ ਵੀ ਤਿਆਰੀ ਕਰ ਲਈ ਹੈ ਜੇਕਰ ਗੱਲ ਸ਼ਾਹੀ ਸ਼ਹਿਰ ਪਟਿਆਲਾ ਦੀ ਕੀਤੀ ਜਾਵੇ ਤਾਂ ਇਥੇ ਵੀ ਆਏ ਦਿਨੀਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਬੁੱਧਵਾਰ ਜ਼ਿਲ੍ਹੇ ਵਿੱਚ 6 ਸਕੂਲਾਂ ਦੇ 8 ਅਧਿਆਪਕਾਂ ਅਤੇ 3 ਬੱਚਿਆਂ ਸਮੇਤ 63 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 1673 ਕਰੀਬ ਰਿਪੋਰਟਾਂ ਵਿਚੋਂ 63 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿੱਚ ਪਾਜ਼ਟਿਵ ਕੇਸਾਂ ਦੀ ਗਿਣਤੀ 16,896 ਹੋ ਗਈ ਹੈ।
ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਤ੍ਰਿਪੜੀ ਅਤੇ ਨੋਗਾਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੁਲਾਂ ਦੇ ਤਿੰਨ-ਤਿੰਨ ਅਧਿਆਪਕ ਪਾਜ਼ਟਿਵ ਆਉਣ ’ਤੇ ਇਹਨਾਂ ਸਕੂਲਾਂ ਨੂੰ ਅਗਲੇ 48 ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋ ਕੋਵਿਡ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦਾ ਕਾਰਨ ਲੋਕਾਂ ਵਿੱਚ ਕੋਵਿਡ ਪ੍ਰਤੀ ਸਾਵਧਾਨੀਆਂ ਤੋਂ ਅਵੇਸਲਾ ਹੋਣਾ ਹੈ। ਇਸ ਲਈ ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਰ-ਵਾਰ ਸਾਬਣ ਨਾਲ ਹੱਥ ਧੋਣਾ, ਮਾਸਕ ਪਾਉਣ ਤੇ ਸਮਾਜਿਕ ਦੂਰੀ ਬਣਾਕੇ ਰੱਖਣ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।
ਇਹ ਵੀ ਪੜੋ:ਕਿਸਾਨ ਜਥੇਬੰਦੀਆਂ ਨੇ ਕੀਤਾ ਭਾਜਪਾ ਆਗੂ ਸ਼ਵੇਤ ਮਲਿਕ ਦਾ ਵਿਰੋਧ
ਜ਼ਿਲ੍ਹੇ ’ਚ ਟੀਕਾ ਕਰਨ ਮੁਹਿੰਮ ਤੇਜ ਕਰ ਦਿੱਤੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕੋਵਿਡ ਟੀਕਾਕਰਨ ਮੁਹਿੰਮ ਦੌਰਾਣ ਜ਼ਿਲ੍ਹੇ ਦੇ 7 ਸਰਕਾਰੀ ਹਸਪਤਾਲਾਂ ਵਿੱਚ 743 ਸਿਹਤ ਸਟਾਫ ਅਤੇ ਫਰੰਟਲਾਈਨ ਵਰਕਰਾਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ। ਜਿਸ ਵਿੱਚ 57 ਸਿਹਤ ਸਟਾਫ ਅਤੇ 348 ਫਰੰਟ ਲਾਈਨ ਵਰਕਰਾਂ ਤੋਂ ਇਲਾਵਾ ਕੋਵੀਸ਼ੀਲਡ ਕੋਵਿਡ ਵੈਕਸੀਨ ਦੀ ਦੂਸਰੀ ਡੋਜ਼ ਦਾ ਟੀਕਾ ਲਗਵਾਉਣ ਵਾਲੇ 222 ਸਿਹਤ ਸਟਾਫ ਵੀ ਸ਼ਾਮਲ ਹੈ। ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ 10,001 ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ।