ਪਟਿਆਲਾ: ਪੰਜਾਬੀ ਸਾਹਿਤ ਵਿੱਚ ਨਾਮਵਰ ਸਖ਼ਸ਼ੀਅਤ ਅਤੇ ਪਦਮ ਸ਼੍ਰੀ ਡਾ. ਦਲੀਪ ਕੌਰ ਟਿਵਾਣਾ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦਾ ਸਸਕਾਰ ਸ਼ਨੀਵਾਰ ਨੂੰ 12 ਵਜੇ ਪਟਿਆਲਾ ਦੇ ਰਾਜਪੁਰਾ ਰੋਡ ਸਥਿਤ ਬੀਰ ਜੀ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।
ਦੱਸ ਦਈਏ ਕਿ ਸ਼ੁੱਕਰਵਾਰ ਦੁਪਹਿਰ 3 ਵਜੇ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਡਾ. ਦਲੀਪ ਕੌਰ ਟਿਵਾਣਾ ਦਾ ਦੇਹਾਂਤ ਹੋ ਗਿਆ ਸੀ। ਡਾ. ਟਿਵਾਣਾ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਸੀ, ਜਿੱਥੇ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਖ਼ਰੀ ਸਾਹ ਲਏ।