ETV Bharat / state

ਨਾਭਾ ਦੀ ਅਨਾਜ ਮੰਡੀ 'ਚ ਖੁੱਲ੍ਹੇ ਅਸਮਾਨ ਹੇਠ ਪਈ ਫਸਲ

ਕਿਸਾਨਾਂ ਵਲੋਂ ਫਸਲ ਦੀ ਵਾਢੀ ਸ਼ੁਰੂ ਕਰ ਦਿੱਤੀ ਗਈ ਹੈ। ਸੂਬੇ ਭਰ 'ਚ ਕਿਸਾਨ ਆਪਣੀ ਫਸਲ ਨੂੰ ਵੇਚਣ ਲਈ ਮੰਡੀਆਂ 'ਚ ਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਉਥੇ ਕਈ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਬਾਰਦਾਨੇ ਦੀ ਕਮੀ ਅਤੇ ਮੰਡੀਆਂ 'ਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜ਼ਬੂਰ ਹਨ।

author img

By

Published : Apr 20, 2021, 6:19 PM IST

ਨਾਭਾ ਦੀ ਅਨਾਜ ਮੰਡੀ 'ਚ ਖੁੱਲ੍ਹੇ ਅਸਮਾਨ ਹੇਠ ਪਈ ਫਸਲ
ਨਾਭਾ ਦੀ ਅਨਾਜ ਮੰਡੀ 'ਚ ਖੁੱਲ੍ਹੇ ਅਸਮਾਨ ਹੇਠ ਪਈ ਫਸਲ

ਨਾਭਾ: ਕਿਸਾਨਾਂ ਵਲੋਂ ਫਸਲ ਦੀ ਵਾਢੀ ਸ਼ੁਰੂ ਕਰ ਦਿੱਤੀ ਗਈ ਹੈ। ਸੂਬੇ ਭਰ 'ਚ ਕਿਸਾਨ ਆਪਣੀ ਫਸਲ ਨੂੰ ਵੇਚਣ ਲਈ ਮੰਡੀਆਂ 'ਚ ਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਉਥੇ ਕਈ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਬਾਰਦਾਨੇ ਦੀ ਕਮੀ ਅਤੇ ਮੰਡੀਆਂ 'ਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜ਼ਬੂਰ ਹਨ। ਜੇਕਰ ਗੱਲ ਨਾਭਾ ਮੰਡੀ ਦੀ ਕੀਤੀ ਜਾਵੇ ਤਾਂ ਏਸ਼ੀਆ ਦੀ ਦੂਜੇ ਨੰਬਰ ਦੀ ਮੰਡੀ ਮੰਨੀ ਜਾਂਦੀ ਹੈ, ਜਿਸ 'ਚ ਲਿਫਟਿੰਗ ਨਾ ਹੋਣ ਕਾਰਨ ਕਈ ਲੱਖ ਬੋਰੀ ਮੰਡੀਆਂ 'ਚ ਰੁਲ ਰਹੀ ਹੈ।

ਇਸ ਸਬੰਧੀ ਕਿਸਾਨਾਂ ਦਾ ਕਹਿਣਾ ਕਿ ਮੰਡੀਆਂ 'ਚ ਜਗ੍ਹਾਂ ਦੀ ਕਮੀ ਕਾਰਨ ਉਨ੍ਹਾਂ ਨੂੰ ਖੁੱਲ੍ਹੇ 'ਚ ਆਪਣੀ ਫ਼ਸਲ ਦੀ ਢੇਰੀ ਲਗਾਉਣੀ ਪੈਂਦੀ ਹੈ। ਉਨ੍ਹਾਂ ਦਾ ਕਹਿਣਾ ਕਿ ਮੌਸਮ ਦੀ ਖ਼ਰਾਬੀ ਕਾਰਨ ਮੰਡੀ 'ਚ ਆ ਰਹੀ ਫਸਲ ਖ਼ਰਾਬ ਹੋ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਬਾਰਦਾਨੇ ਦੀ ਕਮੀ ਕਾਰਨ ਵੀ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸਬੰਧੀ ਮੰਡੀ 'ਚ ਕੰਮ ਕਰ ਰਹੇ ਮਜ਼ਦੂਰ ਦਾ ਕਹਿਣਾ ਕਿ ਖਰੀਦ ਏਜੰਸੀਆਂ ਵਲੋਂ ਲਿਫਟਿੰਗ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਦਸ ਲੱਖ ਦੇ ਕਰੀਬ ਕਣਕ ਦੀ ਬੋਰੀਆਂ ਮੰਡੀ 'ਚ ਪਈਆਂ ਹਨ। ਉਨ੍ਹਾਂ ਦਾ ਕਹਿਣਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਦੀ ਘਾਟ ਕਾਰਨ ਵੀ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸਬੰਧੀ ਮਾਰਕੀਟ ਕਮੇਟੀ ਦੇ ਮੁਲਾਜ਼ਮ ਦਾ ਕਹਿਣਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦਾ ਕਹਿਣਾ ਕਿ ਖਰੀਦ ਏਜੰਸੀਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ, ਕਿ ਉਹ ਆਪਣੀ ਖਰੀਦ ਕੀਤੀ ਕਣਕ ਦੀਆਂ ਬੋਰੀਆਂ ਨੂੰ ਚੁੱਕ ਲੈਣ ਜਾਂ ਪਿਰ ਤਰਪਾਲ ਨਾਲ ਢੱਕ ਲੈਣ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕਣਕ ਖ਼ਰਾਬ ਹੁੰਦੀ ਹੈ ਤਾਂ ਉਸ ਲਈ ਖਰੀਦ ਏਜੰਸੀਆਂ ਜਿੰਮੇਵਾਰ ਹੋਣਗੀਆਂ।

ਇਹ ਵੀ ਪੜ੍ਹੋ:ਦਿੱਲੀ ਸੰਘਰਸ਼ ਤੋਂ ਵਾਪਸ ਪਰਤੇ ਕਿਸਾਨ ਦੀ ਸਿਹਤ ਖਰਾਬ ਹੋਣ ਕਾਰਨ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.