ਪਟਿਆਲਾ:ਪੰਜਾਬ ਸਰਕਾਰ ਵੱਲੋਂ ਕਿਸਾਨਾ ਦਾ 2 ਲੱਖ ਰੁਪਏ ਤੋਂ ਘੱਟ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਗਿਆ ਸੀ। ਪਰ ਜ਼ਮੀਨੀ ਪੱਧਰ ਤੇ ਇਹ ਦਾਅਵੇ ਬਿਲਕੁਲ ਖੋਖਲੇ ਵਿਖਾਈ ਦੇ ਰਹੇ ਹਨ। ਨਾਭਾ ਬਲਾਕ ਦੇ ਪਿੰਡ ਲੱਧਾਹੇੜੀ ਵਿਖੇ ਜਿੱਥੇ ਧਰਮਜੀਤ ਸਿੰਘ ਦੀ 10 ਵਿਘੇ ਜ਼ਮੀਨ ਵਿਕ ਗਈ ਅਤੇ ਕਰੀਬ ਡੇਢ ਲੱਖ ਦਾ ਕਰਜ਼ਾ ਵੀ ਸੀ।
ਆਰਥਿਕ ਮੰਦੀ ਦੇ ਚਲਦੇ ਕਿਸਾਨ ਵੱਲੋਂ ਘਰ ਵਿਚ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਲੜਕੀਆਂ ਨੂੰ ਛੱਡ ਗਿਆ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਦੂਜੇ ਪਾਸੇ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।