ਪਟਿਆਲਾ: ਪੰਜਾਬ ਭਰ 'ਚ ਐਨ.ਆਰ.ਐਚ.ਐਮ ਅਤੇ ਮਲਟੀਪਰਪਜ਼ ਸਿਹਤ ਕਾਮਿਆਂ ਵਲੋਂ ਸੂਬਾ ਸਰਕਾਰ ਅਤੇ ਸਿਹਤ ਮੰਤਰੀ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਪਿਛਲੇ ਕਈ ਸਾਲਾਂ ਤੋਂ ਉਹ ਠੇਕੇ ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਉਨ੍ਹਾਂ ਨੂੰ ਪੱਕਿਆ ਕਰੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਦੀ ਤਰਜ਼ 'ਤੇ ਸਿਹਤ ਕਾਮਿਆਂ ਦੀ ਤਨਖ਼ਾਹ ਬਰਬਾਰ ਕੀਤੀ ਜਾਵੇ।
ਇਸ ਸਬੰਧੀ ਗੱਲਬਾਤ ਕਰਦਿਆਂ ਸਿਹਤ ਕਾਮਿਆਂ ਦਾ ਕਹਿਣਾ ਕਿ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੀ ਸਰਕਾਰ ਵਲੋਂ ਚੋਣਾਂ ਸਮੇਂ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜੋ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਕੋਰੋਨਾ ਦੌਰਾਨ ਉਹ ਮੁੱਢਲੀ ਕਤਾਰ 'ਚ ਹੋ ਕੇ ਦਿਨ ਰਾਤ ਲੋਕਾਂ ਦੀ ਸੇਵਾ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਉਹ ਪੱਕੇ ਤੌਰ 'ਤੇ ਹੜਤਾਲ ਕਰਨਗੇ।
ਇਹ ਵੀ ਪੜ੍ਹੋ:ਅਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਗਾਈ ਰੋਕ