ਪਟਿਆਲਾ: ਪਟਿਆਲਾ 'ਚ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਪ੍ਰਦਰਸ਼ਨ 'ਚ ਪੀ.ਟੀ.ਆਈ,ਐਸ.ਐਸ.ਟੀ,ਆਰਟ ਐਂਡ ਕਰਾਫਟ ਜਥੇਬੰਦੀਆਂ ਦੇ ਬੇਰੁਜ਼ਗਾਰ ਅਧਿਆਪਕ ਸ਼ਾਮਲ ਸੀ। ਇਸ ਪ੍ਰਦਰਸ਼ਨ 'ਚ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਜੋ ਪੋਸਟਾਂ ਕੱਢੀਆਂ ਗਈਆਂ ਹਨ, ਉਨ੍ਹਾਂ 'ਚ ਵਾਧੇ ਲਈ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਅਧਿਆਪਕਾਂ ਦਾ ਕਹਿਣਾ ਕਿ ਸਰਕਾਰ ਵਲੋਂ ਜੋ ਪੋਸਟਾਂ ਕੱਢੀਆਂ ਗਈਆਂ ਹਨ, ਉਹ ਬਹੁਤ ਹੀ ਘੱਟ ਹਨ। ਬੇਰੁਜਗਾਰ ਅਧਿਾਪਕਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਕਿ ਆਪਣੇ ਇਸ਼ਤਿਹਾਰ 'ਚ ਹਜ਼ਾਰ ਪੋਸਟਾਂ ਦਾ ਵਾਧਾ ਕਰਨਾ ਚਾਹੀਦਾ ਹੈ। ਇਸ ਸਬੰਧੀ ਅਧਿਆਪਕਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਸਰਕਾਰ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਕਿ ਜੇਕਰ ਮੀਟਿੰਗ ਨਹੀਂ ਹੁੰਦੀ ਤਾਂ ਉਨ੍ਹਾਂ ਵਲੋਂ ਮੁੜ ਪਟਿਆਲਾ 'ਚ ਧਰਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸੰਗਰੂਰ 'ਚ ਅਧਿਆਪਕਾਂ ਦਾ ਚੱਲ ਰਿਹਾ ਧਰਨਾ ਜਾਰੀ ਰਹੇਗਾ।
ਇਸ ਸਬੰਧੀ ਪਟਿਆਲਾ ਦੇ ਤਹਿਸੀਲਦਾਰ ਦਾ ਕਹਿਣਾ ਕਿ ਅਧਿਆਪਕਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਇਨ੍ਹਾਂ ਦੀ ਮੀਟਿੰਗ 6 ਅਤੇ 7 ਮਈ ਨੂੰ ਰੱਖੀ ਗਈ ਹੈ।
ਇਹ ਵੀ ਪੜ੍ਹੋ:ਮਨੁੱਖਤਾ ਦੀ ਸੱਚੀ ਸੇਵਾ, ਇਸ ਸਖਸ਼ ਨੇ ਸੇਲ 'ਤੇ ਲਾਈ ਆਪਣੀ ਕਾਰ