ਪਟਿਆਲਾ: ਤਿੰਨ ਕਾਲੇ ਖੇਤੀ ਕਾਨੂੰਨਾਂ (Agricultural laws) ਦੇ ਖਿਲਾਫ਼ ਕਿਸਾਨ ਲਗਾਤਾਰ ਸੰਘਰਸ਼ ਦੀ ਰਾਹ ’ਤੇ ਹਨ। ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਤਿਆਗਣ ਨੂੰ ਤਿਆਰ ਨਹੀਂ। ਜਿਸ ਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵੱਲੋਂ ਨਾਭਾ ਦੀ ਅਨਾਜ ਮੰਡੀ ਵਿਖੇ ਕਨਵੈਨਸ਼ਨ(Convention) ਕੀਤੀ ਗਈ।
ਕਿਸਾਨਾਂ ਅਤੇ ਆਮ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਕਿ ਵੱਧ ਤੋਂ ਵੱਧ ਲੋਕ ਦਿੱਲੀ ਦੀਆਂ ਬਰੂਹਾਂ ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਤੇ ਕਿਸਾਨ ਯੂਨੀਅਨ ਦੇ ਆਗੂ ਹਰਮੇਲ ਸਿੰਘ ਧੁੱਗਾ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਨਾਭਾ (nabha) ਦੀ ਅਨਾਜ ਮੰਡੀ ਵਿਖੇ ਕੇਂਦਰ ਸਰਕਾਰ ਦੇ ਖਿਲਾਫ਼ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਵੱਲੋਂ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਵਿੱਚ ਕਿਸਾਨਾਂ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ(Block President of Bhartiya Kisan Union Harmeel Singh) ਅਤੇ ਕਿਸਾਨ ਔਰਤ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਵੱਲੋਂ ਬਣਾਏ ਗਏ ਤਿੰਨ ਕਾਲੇ ਕਾਨੂੰਨਾ ਨੂੰ ਰੱਦ ਨਹੀਂ ਕਰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ।
ਕਿਸਾਨ ਆਗੂ ਨੂੰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਵੱਲੋਂ ਕਿਹਾ ਗਿਆ ਕਿ ਪੰਜਾਬ ਵਿੱਚ ਜੋ 113 ਕਿਸਾਨੀ ਧਰਨੇ ਲੱਗੇ ਹੋਏ ਨੇ ਉਨ੍ਹਾਂ ਨੂੰ ਖ਼ਤਮ ਕੀਤਾ ਜਾਵੇ ਅਤੇ ਪੰਜਾਬ ਦੀ ਅਰਥ ਵਿਵਸਥਾ ਵਿਗੜਦੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਕੈਪਟਨ ਦੇ ਸ਼ਾਹੀ ਸ਼ਹਿਰ ਧਰਨਿਆਂ ਦਾ ਸ਼ਹਿਰ ਬਣ ਕੇ ਰਹਿ ਗਿਆ ਹੈ ਅਤੇ ਉਦੋਂ ਅਰਥਵਿਵਸਥਾ ਕਿੱਥੇ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਸਾਰੀ ਸਿਆਸੀ ਪਾਰਟੀ ਦੇ ਲੀਡਰ ਇਕੋ ਥਾਲੀ ਦੇ ਚੱਟੇ ਵੱਟੇ ਹਨ । ਕਿਸਾਨ ਔਰਤਾਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਭਾਵੇਂ ਸਾਡੀਆਂ ਜਾਨਾਂ ਹੀ ਕਿਉਂ ਨਾ ਚਲੀਆਂ ਜਾਣਾ ਅਸੀਂ ਪਿੱਛੇ ਨਹੀਂ ਹਟਾਂਗੇ।
ਇਹ ਵੀ ਪੜ੍ਹੋ:ਕੈਪਟਨ ਦਾ ਵੱਡਾ ਬਿਆਨ, ਜਾਰੀ ਰਿਹਾ ਕਿਸਾਨ ਅੰਦੋਲਨ ਤਾਂ...