ਪਟਿਆਲਾ : ਸੂਬੇ ਵਿੱਚ ਡਰੱਗਜ਼ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਕਾਫ਼ੀ ਹੋ ਗਿਆ ਹੈ। ਡਰੱਗਜ਼ ਅਤੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਆਪਣੇ ਹੀ ਵਿਭਾਗ 'ਤੇ ਕਾਰਵਾਈ ਕੀਤੀ ਹੈ।
ਦੱਸਣਯੋਗ ਹੈ ਕਿ ਪਹਿਲਾਂ ਇੰਨ੍ਹਾਂ ਮੁਲਾਜਮਾਂ ਨੂੰ ਗ੍ਰਿਫ਼ਤਾਰ ਕਰਕੇ ਵਿਭਾਗੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਦੋਸ਼ੀ ਪਾਏ ਜਾਣ 'ਤੇ ਇਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।
ਇਹ ਵੀ ਪੜ੍ਹੋ : 720 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ
ਐੱਸਐੱਸਪੀ ਨੇ ਦੱਸਿਆ ਕਿ ਇੰਨ੍ਹਾਂ ਦੋਸ਼ੀ ਮੁਲਾਜਮਾਂ ਵਿਰੁੱਧ ਮਾਮਲਿਆਂ ਦੀ ਅਦਾਲਤ ਵਿੱਚ ਸੁਣਵਾਈ ਹੋਈ ਸੀ ਅਤੇ ਉਨ੍ਹਾਂ ਨੂੰ ਵੀ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ ਸੀ। ਪਰ ਆਪਣੇ ਪੱਖ ਵਿੱਚ ਸਬੂਤ ਪੇਸ਼ ਕਰਨ ਵਿੱਚ ਅਸਫ਼ਲ ਰਹੇ ਅਤੇ ਉਨ੍ਹਾਂ ਨੂੰ ਡਿਊਟੀ ਤੋਂ ਕੱਢ ਦਿੱਤਾ ਗਿਆ ਹੈ।