ਪਟਿਆਲਾ: ਸੂਬੇ ਭਰ ’ਚ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੇ ਚੱਲਦੇ ਜ਼ਿਲ੍ਹੇ ਚ ਵੀ ਐਨਪੀਏ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਤਿੰਨ ਰੋਜ਼ਾ ਹੜਤਾਲ ’ਤੇ ਹਨ। ਇਸਦੇ ਪਹਿਲੇ ਦਿਨ ਮੈਡੀਕਲ ਅਤੇ ਡੈਂਟਲ ਡਾਕਟਰ ਐਸੋਸੀਏਸ਼ਨ ਨੇ ਮੈਡਕੀਲ ਕਾਲਜ ਦੇ ਸਾਹਮਣੇ ਰੋਡ ਜਾਮ ਕੀਤਾ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ 6ਵੇਂ ਤਨਖਾਹ ਕਮਿਸ਼ਨ ਚ ਡਾਕਟਰਾਂ ਦੀ ਤਨਖਾਹ ਚ ਕਟੌਤੀ ਕੀਤੀ ਗਈ ਹੈ। ਜਿਸ ਦੇ ਖਿਲਾਫ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਕੋਰੋਨਾ ਕਾਲ ’ਚ ਉਨ੍ਹਾਂ ਨੇ ਆਪਣੀ ਜਾਨ ਨੂੰ ਜੋਖਿਮ ਚ ਪਾ ਕੇ ਲੋਕਾਂ ਦੀਆਂ ਜਾਨਾਂ ਨੂੰ ਬਚਾਉਣ ਚ ਕੋਈ ਕਸਰ ਨਹੀਂ ਛੱਡੀ, ਪਰ ਸਰਕਾਰ ਵੱਲੋਂ ਉਨ੍ਹਾਂ ਨਾਲ ਇਸ ਤਰ੍ਹਾਂ ਧੱਕਾ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਪੇ ਕਮਿਸ਼ਨ ’ਚ ਕੋਈ ਲਾਭ ਨਹੀਂ ਦਿੱਤਾ ਗਿਆ ਹੈ।
ਆਉਣ ਵਾਲੇ ਸਮੇਂ ’ਚ ਕਰਾਂਗੇ ਤਿੱਖਾ ਸੰਘਰਸ਼
ਪ੍ਰਦਰਸ਼ਨਕਾਰੀ ਡਾਕਟਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਚ ਓਪੀਡੀ ਐਮਰਜੈਂਸੀ ਚ ਸੇਵਾਵਾਂ ਬੰਦ ਹੋਣ ਦੇ ਨਾਲ ਨਾਲ ਉਹ ਵਾਰਡਾਂ ਚ ਵੀ ਆਪਣੀਆਂ ਸੇਵਾਵਾਂ ਬੰਦ ਕਰਨਗੇ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਹ ਵੀ ਪੜੋ: 6ਵੇਂ ਪੇਅ ਕਮਿਸ਼ਨ ਦੇ ਵਿਰੋਧ ‘ਚ ਡਾਕਟਰਾਂ ਵੱਲੋਂ 3 ਦਿਨਾਂ ਹੜਤਾਲ ਦਾ ਐਲਾਨ