ETV Bharat / state

ਹਾਥੀ ਬਣਿਆ ਅਕਾਲੀ ਦਲ ਦਾ ਸਾਥੀ - Akali Dal'

ਪਟਿਆਲਾ : ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ। ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਕਰ ਦਿੱਤਾ ਗਿਆ ਹੈ।

ਹਾਥੀ ਬਣਿਆ ਅਕਾਲੀ ਦਲ ਦਾ ਸਾਥੀ
ਹਾਥੀ ਬਣਿਆ ਅਕਾਲੀ ਦਲ ਦਾ ਸਾਥੀ
author img

By

Published : Jun 12, 2021, 10:26 PM IST

ਪਟਿਆਲਾ : ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ। ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਕਰ ਦਿੱਤਾ ਗਿਆ ਹੈ।

ਹਾਥੀ ਬਣਿਆ ਅਕਾਲੀ ਦਲ ਦਾ ਸਾਥੀ

ਅਕਾਲੀ ਤੇ ਬਸਪਾ ਵਰਕਰਾਂ ਦੇ ਵਿੱਚ ਖੁਸ਼ੀ ਦੀ ਲਹਿਰ

ਜਿਸ ਤੋਂ ਬਾਅਦ ਅਕਾਲੀ ਤੇ ਬਸਪਾ ਵਰਕਰਾਂ ਦੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਿਸ ਦੇ ਤਹਿਤ ਅੱਜ ਨਾਭਾ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਹੀ ਵਿੱਚ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਹੋਣ ਦੀ ਖੁਸ਼ੀ ਮੌਕੇ ਢੋਲ ਵਜਾ ਕੇ ਅਕਾਲੀ ਵਰਕਰਾਂ ਅਤੇ ਬਸਪਾ ਦੇ ਵਰਕਰਾਂ ਵੱਲੋਂ ਇੱਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ।

ਪੰਜਾਬ 'ਚ 35 ਪ੍ਰਤੀਸ਼ਤ ਵੋਟ ਦਲਿਤ ਵੋਟਰ

ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਅਸੀਂ 1996 ਦੇ ਵਿੱਚ ਬਸਪਾ ਦੇ ਨਾਲ ਗੱਠਜੋੜ ਤੇ ਲੋਕ ਸਭਾ ਚੋਣਾਂ ਦੇ ਵਿੱਚ 13 ਸੀਟਾਂ 'ਤੇ ਲੜੇ ਸਨ ਜਿਸਦੇ ਵਿਚੋਂ 11 ਸੀਟਾਂ 'ਤੇ ਜਿੱਤ ਪ੍ਰਾਪਤ ਹੋਈ ਸੀ। ਅਸੀਂ 2022 ਦੀਆਂ ਵਿਧਾਨ ਸਭਾ ਚੋਣਾਂ ਗੱਠਜੋੜ ਦੇ ਦੌਰਾਨ ਵੱਡੀ ਗਿਣਤੀ ਦੇ ਵਿੱਚ ਜਿੱਤ ਹਾਸਿਲ ਕਰਕੇ ਸਰਕਾਰ ਬਣਾਵਾਂਗੇ। ਉਨ੍ਹਾਂ ਕਿਹਾ ਕਿ ਸਾਡੇ ਵਰਕਰਾਂ ਦੇ ਵਿੱਚ ਬਹੁਤ ਹੀ ਖੁਸ਼ੀ ਦੀ ਲਹਿਰ ਹੈ। ਕਿਉਂਕਿ ਪੰਜਾਬ ਦੇ ਵਿੱਚ 35 ਪ੍ਰਤੀਸ਼ਤ ਵੋਟ ਦਲਿਤ ਵੋਟ ਬੈਂਕ ਹੈ।

ਇਸ ਮੌਕੇ ਬਸਪਾ ਆਗੂ ਰਾਮਧੰਨ ਨੇ ਕਿਹਾ ਕਿ ਅਸੀਂ 1996 ਵਿੱਚ ਅਕਾਲੀ ਦਲ ਦੇ ਨਾਲ ਗੱਠਜੋੜ ਕਰਕੇ ਲੋਕ ਸਭਾ ਚੋਣਾਂ ਲੜੇ ਸੀ, ਜਿਸ ਵਿੱਚ ਸ੍ਰੋਮਣੀ ਅਕਾਲੀ ਦਲ ਨੂੰ 8 ਅਤੇ ਬਸਪਾ ਨੂੰ 3 ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਹੋਈ ਸੀ। ਸਾਨੂੰ ਪੂਰੀ ਆਸ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਤੇ ਅਕਾਲੀ ਦਲ ਗੱਠਜੋੜ ਵੱਡੀ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ।

ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਨੇ ਕਿਹਾ ਕਿ ਜੋ ਅਕਾਲੀ ਦਲ ਅਤੇ ਬਸਪਾ ਦਾ ਸਮਝੌਤਾ ਹੋਇਆ ਹੈ। ਇਸ ਦੇ ਨਾਲ ਪਾਰਟੀ ਨੂੰ ਬਲ ਮਿਲੇਗਾ ਅਤੇ ਨਾਭਾ ਦੇ ਵਿੱਚ ਬਸਪਾ ਦੀ 15 ਹਜ਼ਾਰ ਦੇ ਕਰੀਬ ਵੋਟ ਹੈ। ਜਿਸ ਦੇ ਨਾਲ ਨਾਭਾ ਚ ਸ੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।

ਇਹ ਵੀ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਤੇ ਮਾਇਆਵਤੀ ਨੇ ਦਿੱਤੀਆਂ ਇਕ-ਦੂਜੇ ਨੂੰ ਵਧਾਈਆਂ

ETV Bharat Logo

Copyright © 2025 Ushodaya Enterprises Pvt. Ltd., All Rights Reserved.