ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਨਾਲ ਵਿਤਕਰਾ ਕਰ ਰਹੀ ਹੈ। ਅਸੀਂ ਕਈ ਸਾਲ ਇੱਥੇ ਡਿਊਟੀਆਂ ਲਾਈਆਂ ਹਨ ਲੇਕਿਨ ਸਾਡੀ ਕੋਈ ਵੀ ਮੰਗ ਦਾ ਹੱਲ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਆਖਿਆ ਕਿ ਅਸੀਂ ਇੱਥੇ ਕਈ ਵਾਰ ਮੀਟਿੰਗ ਕਰ ਚੁੱਕੇ ਹਾਂ, ਉਸ ਦੌਰਾਨ ਬਿਜਲੀ ਬੋਰਡ ਮੈਨੇਜਮੈਂਟ ਨੇ ਵਾਅਦਾ ਕੀਤਾ ਸੀ ਕਿ 26 ਤਰੀਕ ਨੂੰ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ ਪਰ ਅਜੇ ਤੱਕ ਸਾਡੀ ਕੋਈ ਵੀ ਮੰਗ ਨਹੀਂ ਮੰਨੀ, ਜਿਸ ਕਾਰਨ ਸਾਨੂੰ ਮਜ਼ਬੂਰਨ ਇਹ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਇਹ ਵੀ ਪੜੋ: ਪੰਜਾਬ ਸਰਕਾਰ ਵਲੋਂ ਮੁੜ ਬਦਲੀ ਬਜਟ ਦੀ ਤਰੀਕ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ
ਮੋਤੀ ਮਹਿਲ ਦਾ ਘਿਰਾਓ
ਉਨ੍ਹਾਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਘਿਰਾਓ ਕਰਾਂਗੇ ਸਾਡੀਆਂ ਮੁੱਖ ਮੰਗਾਂ ਪੈਨਸ਼ਨਰ ਬਹਾਲ ਕਰੋ ਅਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰੋ। ਉਨ੍ਹਾਂ ਆਖਿਆ ਕਿ 75 ਹਜ਼ਾਰ ਪੂਰੇ ਪੰਜਾਬ ਭਰ ਦੇ ਵਿੱਚ ਸਾਡੇ ਪੈਨਸ਼ਨਰ ਹਨ ਅਤੇ 35 ਹਜ਼ਾਰ ਮੁਲਾਜ਼ਮ ਹਨ।