ਪਟਿਆਲਾ: ਦਾ ਕਲਾਸ ਫੋਰਥ ਗੋਵਰਮੈਂਟ ਐਮਪੋਲੀਈਜ ਯੂਨੀਅਨ ਦੀ ਤਰਫੋਂ ਵੱਖ-ਵੱਖ ਜਥੇਬੰਦੀਆਂ ਦੇ ਨਾਲ ਮਿਲ ਕੇ ਅੱਜ ਇੱਕ ਸਾਂਝਾ ਸੰਘਰਸ਼ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਮੁਲਾਜ਼ਮਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਾਂਝੇ ਮੋਰਚੇ ’ਚ ਪੈਨਸ਼ਨਰ ਯੂਨੀਅਨ ਅਤੇ ਠੇਕਾ ਕਾਮੇ ਵੀ ਸ਼ਾਮਿਲ ਹੋਏ।
ਇਸ ਧਰਨੇ ਦੌਰਾਨ ਮੁਲਾਜ਼ਮਾਂ ਨੇ ਆਖਿਆ ਕਿ ਅਕਤੂਬਰ ਮਹੀਨੇ ਤੋਂ ਬਾਅਦ ਮੁਲਾਜ਼ਮਾਂ ਦੇ ਨਾਲ ਪੰਜਾਬ ਸਰਕਾਰ ਨੇ ਕੋਈ ਮੀਟਿੰਗ ਨਹੀਂ ਕੀਤੀ, ਜਿਸ ਕਾਰਨ ਸਾਰੇ ਹੀ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਜ਼ ਯੂਨੀਅਨ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਕਿ ਨਾ ਹੀ ਸਰਕਾਰ ਵੱਲੋਂ ਪੇਅ ਕਮਿਸ਼ਨ ਲਾਗੂ ਕੀਤਾ ਗਿਆ ਹੈ ਤੇ ਨਾ ਹੀ ਵਿਧਾਨ ਸਭਾ ਵਿੱਚ ਪੇਸ਼ ਹੋਏ ਬਜਟ ਵਿੱਚ ਵੀ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਗਈਆ ਹਨ।
ਇਹ ਵੀ ਪੜ੍ਹੋ: 30 ਅਪ੍ਰੈਲ ਤੱਕ ਦਿੱਲੀ 'ਚ ਨਾਇਟ ਕਰਫਿਊ, ਰਾਤ 10 ਤੋਂ 5 ਵਜੇ ਤੱਕ ਰਹੇਗਾ ਲਾਗੂ
ਦੂਜੇ ਪਾਸੇ ਦਾ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਪੇਅ ਕਮਿਸ਼ਨ ਲਾਗੂ ਨਹੀਂ ਕੀਤਾ ਗਿਆ ਹੈ ਜਦੋਂ ਕਿ 2016 ਵਿੱਚ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪੇ-ਕਮਿਸ਼ਨ ਜਲਦ ਲਾਗੂ ਕੀਤਾ ਜਾਵੇਗਾ 4 ਸਾਲ ਪੂਰੇ ਹੋ ਚੁਕੇ ਹਨ ਲੇਕਿਨ ਹਾਲੇ ਤੱਕ ਵਾਅਦਾ ਪੂਰਾ ਨਹੀਂ ਹੋਇਆ ਅਤੇ ਕੱਚੇ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਤੁਹਾਨੂੰ ਜਲਦ ਪੱਕਾ ਕਰ ਦਿੱਤਾ ਜਾਵੇਗਾ ਕਿਸੇ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ।