ਪਟਿਆਲਾ: ਈਟੀਵੀ ਭਾਰਤ ਵੱਲੋਂ ਵਾਤਾਵਰਣ ਨੂੰ ਸਾਫ਼ ਅਤੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੁਕ ਕਰਨ ਲਈ ਚਲਾਈ ਮੁਹਿੰਮ 'ਇਹ ਵਰ੍ਹਾ ਨਾਨਕ ਦੇ ਨਾਲ ਨਹੀਂ ਫੂਕਣਾ ਅਸੀਂ ਪਰਾਲ' ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਪਟਿਆਲਾ ਤੋਂ 27 ਕਿਲੋਮੀਟਰ ਦੂਰ ਪਿੰਡ ਕੱਲਰ ਮਾਜਰੀ ਦੇ ਕਿਸਾਨ ਪਰਾਲੀ ਨਾ ਸਾੜ ਕੇ ਦੇਸ਼ ਦੇ ਕਿਸਾਨਾਂ ਨੂੰ ਸੁਨੇਹਾ ਦੇ ਰਹੇ ਹਨ।
ਇਸ ਪਿੰਡ ਦੇ ਰਹਿਣ ਵਾਲੇ ਕਿਸਾਨ ਬੀਰ ਦਲਵੀਰ ਸਿੰਘ ਨੂੰ ਪ੍ਰਧਾਨ ਮੰਤਰੀ ਵਲੋਂ ਸਨਮਾਨਤ ਵੀ ਕੀਤਾ ਗਿਆ ਹੈ। ਇਸ ਵਰ੍ਹੇ ਵੀ ਇਹ ਪੂਰਾ ਪਿੰਡ ਪਰਾਲੀ ਨਹੀਂ ਸਾੜ ਰਿਹਾ। ਇਸ ਪਿੰਡ ਦੇ ਨੌਜਵਾਨ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਜਦੋ ਤੱਕ ਕਿਸਾਨੀ ਕਰਾਂਗੇ ਉਦੋਂ ਤੱਕ ਪਰਾਲੀ ਨਹੀਂ ਸਾੜਾਂਗੇ। ਕਿਸਾਨਾਂ ਨੇ ਦੱਸਿਆ ਕਿ ਪਰਾਲੀ ਨੂੰ ਬਿਨ੍ਹਾਂ ਸਾੜੇ ਹੀ ਖੇਤੀ ਕੀਤੀ ਜਾ ਸਕਦੀ ਹੈ, ਜਿਸ ਨਾਲ ਫ਼ਸਲ ਵੀ ਵਧੀਆ ਹੁੰਦੀ ਹੈ ਅਤੇ ਕੋਈ ਵੀ ਨੁਕਸਾਨ ਨਹੀਂ ਹੁੰਦਾ।
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ, ਗੁਰੂ ਸਾਹਿਬ ਦੀ ਬਾਣੀ ਦੇ ਇਹ ਸੱਤ ਸ਼ਬਦਾਂ ਵਿੱਚ ਸਾਰੀ ਕਾਇਨਾਤ ਦਾ ਸੱਚ ਮੌਜੂਦ ਹੈ। ਇਸੇ ਤਹਿਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਰਾਲੀ ਨਾ ਫੂਕਣ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਈਟੀਵੀ ਭਾਰਤ ਦੀ ਇਸ ਮੁਹਿੰਮ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਮੇਤ ਕਈ ਵੱਡੀ ਹਸਤੀਆਂ ਨੇ ਸ਼ਲਾਘਾ ਕੀਤੀ ਹੈ।
ਇਹ ਵੀ ਪੜੋ- ਕਰਤਾਰਪੁਰ ਲਾਂਘੇ ਦਾ ਕੰਮ ਹੋਇਆ 90 ਫ਼ੀਸਦੀ ਮੁਕੰਮਲ: NHAI