ਪਟਿਆਲਾ: ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇੱਕ ਵਾਰ ਫਿਰ ਤੋਂ ਬਿਜਲੀ ਬੋਰਡ ਹੈਡ ਦਫ਼ਤਰ ਨੂੰ ਦਾ ਘੇਰਿਆ ਅਤੇ ਬਿਜਲੀ ਬੋਰਡ ਪ੍ਰਸ਼ਾਸਨ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ। ਉੱਥੇ ਹੀ ਡੈਥ ਕੇਸ ਯੂਨੀਅਨ ਬਿਜਲੀ ਬੋਰਡ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਨੇ ਕਿਹਾ ਕਿ ਕਿ ਅਸੀਂ ਕਈ ਵਾਰ ਪੁਲਿਸ ਪ੍ਰਸ਼ਾਸਨ ਦੇ ਕਹਿਣ 'ਤੇ ਬਿਜਲੀ ਬੋਰਡ ਪ੍ਰਸ਼ਾਸ਼ਨ ਨਾਲ ਮੀਟਿੰਗ ਕਰ ਚੁੱਕੇ ਹਾਂ, ਪਰ ਕੋਈ ਵੀ ਸਿੱਟਾ ਨਹੀਂ ਨਿਕਲਿਆ।
ਉਨ੍ਹਾਂ ਕਿਹਾ ਕਿ ਟੈਂਕੀਆਂ 'ਤੇ ਚੜ੍ਹ ਕੇ ਸੰਘਰਸ਼ ਕੀਤਾ ਸੀ, ਪਰ ਪ੍ਰਸ਼ਾਸਨ 'ਤੇ ਕੋਈ ਵੀ ਅਸਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਇਸ ਕਰਕੇ ਅਸੀਂ ਇੱਕ ਵਾਰ ਫਿਰ ਤੋਂ ਬਿਜਲੀ ਬੋਰਡ ਹੈਡ ਦਫ਼ਤਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਨੂੰ ਨੌਕਰੀ ਨਹੀਂ ਦਿੱਤੀ ਜਾਂਦੀ ਇਸੇ ਤਰ੍ਹਾਂ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: ਗੁਰਲਾਲ ਭਲਵਾਨ ਕਤਲ ਮਾਮਲੇ ’ਚ ਫੜ੍ਹੇ 3 ਮੁਲਜ਼ਮਾਂ ਨੂੰ ਅਦਾਲਤ ’ਚ ਕੀਤਾ ਪੇਸ਼