ETV Bharat / state

ਦਿੱਲੀ ਬਾਰਡਰ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ - ਫਾਹਾ ਲੈ ਕੀਤੀ ਖੁਦਕੁਸ਼ੀ

ਦਿੱਲੀ ਬਾਰਡਰ ’ਤੇ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਤੇ ਬੈਠੇ ਹੋਏ ਹਨ ਇਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਬੀਤੀ ਦਿਨੀਂ ਦਿੱਲੀ ਬਾਰਡਰ ਤੋਂ ਪਰਤੇ ਕਿਸਾਨ ਲਖਵਿੰਦਰ ਸਿੰਘ ਨੇ ਆਪਣੇ ਘਰ ਦੇ ਨਾਲ ਮੋਟਰ ਦੇ ਕੋਠੇ ਦੇ ਅੰਦਰ ਜਾ ਕੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਦਿੱਲੀ ਬਾਰਡਰ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ

author img

By

Published : May 4, 2021, 12:26 PM IST

ਨਾਭਾ: ਦਿੱਲੀ ਬਾਰਡਰ ’ਤੇ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਤੇ ਬੈਠੇ ਹੋਏ ਹਨ ਇਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਬੀਤੀ ਦਿਨੀਂ ਦਿੱਲੀ ਬਾਰਡਰ ਤੋਂ ਪਰਤੇ ਕਿਸਾਨ ਲਖਵਿੰਦਰ ਸਿੰਘ ਨੇ ਆਪਣੇ ਘਰ ਦੇ ਨਾਲ ਮੋਟਰ ਦੇ ਕੋਠੇ ਦੇ ਅੰਦਰ ਜਾ ਕੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮੌਕੇ ਤੇ ਮ੍ਰਿਤਕ ਦੇ ਰਿਸ਼ਤੇਦਾਰ ਕਰਤਾਰ ਸਿੰਘ ਅਤੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਸਿੰਘ ਨਾਭਾ ਬਲਾਕ ਦੇ ਪਿੰਡ ਵਜੀਦਪੁਰ ਦਾ ਰਹਿਣ ਵਾਲਾ ਹੈ ਜੋ ਕਿ ਕਿਸਾਨੀ ਸੰਘਰਸ਼ ਤੋਂ ਵਾਪਸ ਆਇਆ ਸੀ, ਵਾਪਸ ਆਉਣ ਤੋਂ ਬਾਅਦ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ। ਉਹ ਇਹ ਕਹਿ ਰਿਹਾ ਸੀ ਕਿ ਉਹ ਆਪਣੀ ਜ਼ਮੀਨ ’ਤੇ ਕਿਸੇ ਨੂੰ ਵੀ ਕਬਜ਼ਾ ਨਹੀਂ ਕਰ ਦੇਵੇਂਗਾ। ਜਿਸ ਕਾਰਨ ਉਸ ਵੱਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

ਇਹ ਵੀ ਪੜੋ: ਪੰਜਾਬ ਅੰਦਰ 24 ਘੰਟਿਆਂ 'ਚ 6,798 ਕੋਰੋਨਾ ਦੇ ਨਵੇਂ ਮਾਮਲੇ, 157 ਮੌਤਾਂ

ਇਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਗ਼ਮਗੀਨ ਦਾ ਮਾਹੌਲ ਹੈ, ਉੱਥੇ ਪਿੰਡ ਵਿੱਚ ਵੀ ਸੋਗ ਦੀ ਲਹਿਰ ਛਾਈ ਪਈ ਹੈ। ਮ੍ਰਿਤਕ ਲਖਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਂ-ਬਾਪ, ਪਤਨੀ ਅਤੇ ਇਕ ਪੰਜ ਸਾਲ ਦਾ ਬੱਚਾ ਛੱਡ ਗਿਆ ਹੈ ਅਤੇ ਖੇਤੀ ਦੀ ਸਾਂਭ ਸੰਭਾਲ ਲਖਵਿੰਦਰ ਸਿੰਘ ਹੀ ਕਰਦਾ ਸੀ।

'ਸਰਕਾਰ ਕਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ'

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਆਗੂ ਘੁੰਮਣ ਸਿੰਘ ਰਾਜਗੜ੍ਹ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਤੇ ਲਗਾਤਾਰ ਕਿਸਾਨ ਆਪਣੀਆਂ ਜਾਨਾਂ ਦੇ ਰਹੇ ਹਨ। ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਤਿਆਗ ਰਹੀ ਅਤੇ ਕਿਸਾਨ ਲਖਵਿੰਦਰ ਸਿੰਘ ਵੱਲੋਂ ਵੀ ਆਪਣੀ ਜੀਵਨ ਲੀਲਾ ਇਸ ਲਈ ਸਮਾਪਤ ਕਰ ਲਈ ਕਿਉਂਕਿ ਉਸ ਨੂੰ ਡਰ ਸੀ ਕਿ ਉਸਦੀ ਜ਼ਮੀਨ ’ਤੇ ਕਬਜ਼ਾ ਕੀਤਾ ਜਾਵੇਗਾ। ਜਿਸ ਦੇ ਡਰ ਵੱਜੋਂ ਲਖਵਿੰਦਰ ਸਿੰਘ ਨੇ ਗਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਜਿਸ ਕਾਰਨ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਹੋਰ ਇਮਤਿਹਾਨ ਨਾ ਲੈਂਦੇ ਹੋਏ ਤਿੰਨੋਂ ਕਾਲੇ ਕਾਨੂੰਨਾਂ ਨੂੰ ਰੱਦ ਕਰ ਦੇਣੇ ਚਾਹੀਦੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.